ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 5ਵੀਂ ਬਰਸੀ ਅੱਜ, ਮੁਰਮੂ, ਮੋਦੀ ਤੇ ਹੋਰਾਂ ਨੇ ਦਿੱਤੀ ਸ਼ਰਧਾਂਜਲੀ

12:06 PM Aug 16, 2023 IST

ਨਵੀਂ ਦਿੱਲੀ, 16 ਅਗਸਤ
ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਪੰਜਵੀਂ ਬਰਸੀ 'ਤੇ ਅੱਜ ਰਾਸ਼ਟਰੀ ਰਾਜਧਾਨੀ ਦੇ 'ਸਦੈਵ ਅਟਲ' ਵਿਖੇ ਸ਼ਰਧਾਂਜਲੀ ਭੇਟ ਕੀਤੀ।

Advertisement

ਇਨ੍ਹਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ, ਰਾਜ ਸਭਾ ਵਿੱਚ ਸਦਨ ਦੇ ਨੇਤਾ ਪੀਯੂਸ਼ ਗੋਇਲ ਨੇ ਵੀ ‘ਭਾਰਤ ਰਤਨ’ ਵਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਈ ਕੇਂਦਰੀ ਮੰਤਰੀਆਂ ਅਤੇ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਦੇ ਹਲਕੇ ਦੇ ਨੇਤਾਵਾਂ ਨੇ ਵੀ ਸ੍ਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਾਰਥਨਾ ਸਭਾ ਵੀ ਕਰਵਾਈ ਗਈ। ਸਦੈਵ ਅਟਲ ਵਾਜਪਾਈ ਦੀ ਯਾਦਗਾਰ ਹੈ। ਸਾਲ 2018 ਦੇ ਅੱਜ ਦੇ ਦਿਨ ਲੰਮੀ ਬਿਮਾਰੀ ਤੋਂ ਬਾਅਦ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਉਨ੍ਹਾਂ ਦੀ ਮੌਤ ਹੋ ਗਈ।

Advertisement

Advertisement
Advertisement