ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Manmohan Singh ashes immersed in Yamuna ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਯਮੁਨਾ ’ਚ ਜਲਪ੍ਰਵਾਹ

03:34 PM Dec 29, 2024 IST
ਪਰਿਵਾਰਕ ਮੈਂਬਰ ਡਾ.ਮਨਮੋਹਨ ਸਿੰਘ ਦੀਆਂ ਅਸਥੀਆਂ ਯਮੁਨਾ ਨਦੀ ਵਿਚ ਜਲਪ੍ਰਵਾਹ ਕਰਦੇ ਹੋਏ। ਫੋਟੋ: ਪੀਟੀਆਈ

ਨਵੀਂ ਦਿੱਲੀ, 29 ਦਸੰਬਰ
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਸਿੱਖ ਰਹੁ-ਰੀਤਾਂ ਮੁਤਾਬਕ ਅੱਜ ਮਜਨੂ ਕਾ ਟੀਲਾ ਗੁਰਦੁਆਰੇ ਨੇੜੇ ਯਮੁਨਾ ਨਦੀ ਵਿਚ ਜਲਪ੍ਰਵਾਹ ਕਰ ਦਿੱਤੀਆਂ ਹਨ। ਸਿੰਘ ਦੇ ਪਰਿਵਾਰ ਨੇ ਅੱਜ ਸਵੇਰੇ ਨਿਗਮਬੋਧ ਘਾਟ ਤੋਂ ਉਨ੍ਹਾਂ ਦੀਆਂ ਅਸਥੀਆਂ ਇਕੱਠੀਆਂ ਕੀਤੀਆਂ ਤੇ ‘ਅਸਥ ਘਾਟ’ ਉੱਤੇ ਲਿਜਾ ਕੇ ਯਮੁਨਾ ਨਦੀ ਵਿਚ ਜਲਪ੍ਰਵਾਹ ਕਰ ਦਿੱਤੀਆਂ। ਇਸ ਮੌਕੇ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੇ ਤਿੰਨੋਂ ਧੀਆਂ ਉਪਿੰਦਰ ਸਿੰਘ, ਦਮਨ ਸਿੰਘ ਤੇ ਅਮ੍ਰਿਤ ਸਿੰਘ ਵੀ ਮੌਜੂਦ ਸਨ।

Advertisement

ਗੁਰਸ਼ਰਨ ਕੌਰ ਆਪਣੇ ਪਤੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀਆਂ ਅਸਥੀਆਂ ਲੈ ਕੇ ਗੁਰਦੁਆਰਾ ਮਜਨੂ ਕਾ ਟੀਲਾ ਦੇ ਅਸਥ ਘਾਟ ਉੱਤੇ ਪੁੱਜਦੇ ਹੋਏ। ਫੋਟੋ: ਪੀਟੀਆਈ

ਪਰਿਵਾਰ ਵੱਲੋਂ ਹੁਣ ਸਿੱਖ ਰੀਤੀ ਰਿਵਾਜਾਂ ਮੁਤਾਬਕ ਆਪਣੀ ਅਧਿਕਾਰਤ ਰਿਹਾਹਿਸ਼ 3 ਮੋਤੀਲਾਲ ਨਹਿਰੂ ਮਾਰਗ ਉੱਤੇ ਪਹਿਲੀ ਜਨਵਰੀ ਨੂੰ ਅਖੰਡ ਪਾਠ ਰੱਖਿਆ ਜਾਵੇਗਾ। ਭੋਗ, ਅੰਤਿਮ ਅਰਦਾਸ ਤੇ ਕੀਰਤਨ ਦੀ ਰਸਮ 3 ਜਨਵਰੀ ਨੂੰ ਸੰਸਦੀ ਕੰਪਲੈਕਸ ਨਜ਼ਦੀਕ ਗੁਰਦੁਆਰਾ ਰਕਾਬਗੰਜ ਵਿਖੇ ਹੋਵੇਗੀ। ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਏਮਸ ਦਿੱਲੀ ’ਚ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕੁਝ ਸਮੇਂ ਤੋਂ ਵੱਡੇਰੀ ਉਮਰ ਨਾਲ ਜੁੜੇ ਵਿਗਾੜਾਂ ਨਾਲ ਜੂਝ ਰਹੇ ਸਨ। ਸ਼ਨਿੱਚਰਵਾਰ ਨੂੰ ਇਥੇ ਨਿਗਮਬੋਧ ਘਾਟ ਵਿਚ ਕੀਤੇ ਅੰਤਿਮ ਸੰਸਕਾਰ ਵਿਚ ਦੇਸ਼ ਵਿਦੇਸ਼ ਤੋਂ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ ਸਨ। -ਪੀਟੀਆਈ

Advertisement

Advertisement