ਪੰਜ ਤੱਤਾਂ ’ਚ ਵਿਲੀਨ ਹੋਏ ਡਾ. ਮਨਮੋਹਨ ਸਿੰਘ
ਨਵੀਂ ਦਿੱਲੀ, 28 ਦਸੰਬਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨਿੱਚਰਵਾਰ ਨੂੰ ਨਵੀਂ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਨਿਗਮਬੋਧ ਘਾਟ ਵਿਚ ਕੀਤਾ ਗਿਆ। ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਡੀ ਗਿਣਤੀ ਸਰਕਾਰੀ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ। ਪ੍ਰਿਅੰਕਾ ਗਾਂਧੀ ਵਾਡਰਾ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀਆਈਪੀ ਘਾਟ ’ਤੇ ਮੌਜੂਦ ਰਹੇ। ਏਐੱਨਆਈ
ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਸ਼ਨਿੱਚਰਵਾਰ ਨੂੰ ਫੁੱਲਾਂ ਨਾਲ ਸਜੀ ਗੱਡੀ ਵਿੱਚ ਉਨ੍ਹਾਂ ਦੀ ਰਿਹਾਇਸ਼ ਤੋਂ ਕਾਂਗਰਸ ਹੈੱਡਕੁਆਰਟਰ ਲਿਆਂਦੀ ਗਈ। ਸਿੰਘ ਦੀ ਮ੍ਰਿਤਕ ਦੇਹ ਨੂੰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ ਵਿਖੇ ਹੋਵੇਗਾ ਅਤੇ ਉਨ੍ਹਾਂ ਦੀ ਅੰਤਿਮ ਯਾਤਰਾ ਕਾਂਗਰਸ ਹੈੱਡਕੁਆਰਟਰ ਤੋਂ ਸ਼ੁਰੂ ਹੋਈ। ਸ੍ਰੀ ਮਨਮੋਹਨ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੀ ਅਗਵਾਈ ਕੀਤੀ ਸੀ ਅਤੇ ਉਹ ਭਾਰਤ ਦੇ ਆਰਥਿਕ ਸੁਧਾਰਾਂ ਦੇ ਆਰਕੀਟੈਕਟ ਮੰਨੇ ਜਾਂਦੇ ਹਨ। ਪੀਟੀਆਈ