ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਮੁੜ ਹਸਪਤਾਲ ਦਾਖਲ

07:59 AM Sep 13, 2024 IST

ਢਾਕਾ, 12 ਸਤੰਬਰ
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਅੱਜ ਤੜਕੇ ਮੁੜ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਖ਼ਬਾਰ ‘ਢਾਕਾ ਟ੍ਰਿਬਿਊਨ’ ਨੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐੱਨਪੀ) ਦੇ ਮੀਡੀਆ ਸੈੱਲ ਦੇ ਮੈਂਬਰ ਸਾਇਰੁਲ ਕਬੀਰ ਖਾਨ ਦੇ ਹਵਾਲੇ ਨਾਲ ਕਿਹਾ ਕਿ ਪਾਰਟੀ ਪ੍ਰਧਾਨ (79) ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਅੱਜ ਤੜਕੇ ਏਵਰਕੇਅਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਿਆ ਦੇ ਡਾਕਟਰ ਏਜ਼ੈੱਡਐੱਮ ਜ਼ਾਹਿਦ ਹੁਸੈਨ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਕਈ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੇ ਇਲਾਜ ਬਾਰੇ ਫ਼ੈਸਲਾ ਲਿਆ ਜਾਵੇਗਾ। ਉਹ ਗਠੀਆ, ਸ਼ੂਗਰ ਅਤੇ ਗੁਰਦੇ, ਫੇਫੜਿਆਂ, ਦਿਲ ਅਤੇ ਅੱਖਾਂ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਹਨ। ਖਾਲਿਦਾ ਜ਼ਿਆ ਇਸੇ ਹਸਪਤਾਲ ਵਿੱਚ 45 ਦਿਨ ਇਲਾਜ ਕਰਵਾਉਣ ਮਗਰੋਂ 21 ਅਗਸਤ ਨੂੰ ਘਰ ਪਰਤੇ ਸਨ। ਉਹ ਪਿਛਲੇ ਪੰਜ ਸਾਲ ਤੋਂ ਘਰ ਵਿੱਚ ਨਜ਼ਰਬੰਦ ਸਨ ਅਤੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਦੇ ਹੁਕਮਾਂ ’ਤੇ 6 ਅਗਸਤ ਨੂੰ ਰਿਹਾਅ ਕੀਤਾ ਗਿਆ ਸੀ। -ਪੀਟੀਆਈ

Advertisement

Advertisement