For the best experience, open
https://m.punjabitribuneonline.com
on your mobile browser.
Advertisement

ਸਾਬਕਾ ਪ੍ਰਧਾਨ ਮੰਤਰੀ ਦੀ ਅੰਤਿਮ ਅਰਦਾਸ: ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ

12:20 PM Jan 03, 2025 IST
ਸਾਬਕਾ ਪ੍ਰਧਾਨ ਮੰਤਰੀ ਦੀ ਅੰਤਿਮ ਅਰਦਾਸ  ਡਾ  ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਰਿਹਾਇਸ਼ ਉੱਤੇ ਰੱਖੇ ਅਖੰਡ ਪਾਠ ਮੌਕੇ ਕੀਰਤਨ ਕਰਦਾ ਰਾਗੀ ਜਥਾ।
Advertisement

ਨਵੀਂ ਦਿੱਲੀ, 3 ਜਨਵਰੀ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਰਿਹਾਇਸ਼ ’ਤੇ ਕੀਤੀ ਅਰਦਾਸ ਵਿਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਸਿਆਸੀ ਆਗੂ ਪਾਰਟੀ ਸਫ਼ਾਂ ਤੋਂ ਉਪਰ ਉੱਠ ਕੇ ਸ਼ਾਮਲ ਹੋਏ। ਅਖੰਡ ਪਾਠ ਦੌਰਾਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਗੁੁਰਬਾਣੀ ’ਚੋਂ ਇਕ ਸ਼ਬਦ ਦਾ ਗਾਇਨ ਵੀ ਕੀਤਾ। ਡਾ. ਸਿੰਘ ਦੀ ਰਸਮੀ ਅੰਤਿਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰੱਖਿਆ ਗਿਆ ਹੈ।

Advertisement

ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਆਪਣੀ ਰਿਹਾਇਸ਼ ’ਤੇ ਰੱਖੇ ਅਖੰਡ ਪਾਠ ਦੇ ਭੋਗ ਮੌਕੇ ਸ਼ਬਦ ਗਾਇਨ ਕਰਦੇ ਹੋਏ। ਤਸਵੀਰ ਵਿਚ ਸੋਨੀਆ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਨਜ਼ਰ ਆ ਰਹੇ ਹਨ। -ਫੋਟੋ: ਪੀਟੀਆਈ

Advertisement

ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਡਾ.ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਰੱਖੀ ਅੰਤਿਮ ਅਰਦਾਸ ਲਈ ਪਹੁੰਚਦੇ ਹੋਏ। ਤਸਵੀਰ ਵਿਚ ਸਾਬਕਾ ਪ੍ਰਧਾਨ ਮੰਤਰੀ ਦੀ ਵੱਡੀ ਧੀ ਉਪਿੰਦਰ ਸਿੰਘ ਵੀ ਨਜ਼ਰ ਆ ਰਹੀ ਹੈ। ਫੋਟੋ: ਪੀਟੀਆਈ

ਸਿੰਘ, ਜਿਨ੍ਹਾਂ ਨੂੰ ਭਾਰਤ ਦੇ ਆਰਥਿਕ ਸੁਧਾਰਾਂ ਦਾ ਪਿਤਾਮਾ ਕਿਹਾ ਜਾਂਦਾ ਹੈ, ਨੇ 2004 ਤੋਂ 2014 ਦਰਮਿਆਨ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ। ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਕੁਝ ਸਮੇਂ ਤੋਂ ਵਡੇਰੀ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਹੇ ਸਨ। -ਪੀਟੀਆਈ

Advertisement
Author Image

Advertisement