ਕਾਰ ਨੂੰ ਅੱਗ ਲੱਗਣ ਕਾਰਨ ਸਾਬਕਾ ਸਰਪੰਚ ਦੀ ਮੌਤ
07:50 AM Jun 01, 2024 IST
Advertisement
ਪੱਤਰ ਪ੍ਰੇਰਕ
ਗੂਹਲਾ ਚੀਕਾ, 31 ਮਈ
ਕਸਬਾ ਕਲਾਇਤ ਵਿੱਚ ਅੱਜ ਦੁਪਹਿਰ ਵੇਲੇ ਅਤਿ ਦੀ ਗਰਮੀ ਕਾਰਨ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ’ਚ ਸਵਾਰ ਬਾਲੂ ਪਿੰਡ ਦੇ ਸਾਬਕਾ ਸਰਪੰਚ ਰਮੇਸ਼ ਕੁਮਾਰ (50) ਦੀ ਸੜ ਕੇ ਮੌਤ ਹੋ ਗਈ ਹੈ। ਗੱਡੀ ’ਚੋਂ ਨਿਕਲੀਆਂ ਅੱਗ ਦੀਆਂ ਲਪਟਾਂ ਦੇਖ ਆਲੇ-ਦੁਆਲੇ ਦੇ ਲੋਕ ਬਚਾਅ ਲਈ ਪਹੁੰਚੇ। ਸੂਚਨਾ ਮਿਲਦੇ ਹੀ ਪੁਲੀਸ ਅਤੇ ਫਾਇਰ ਬ੍ਰਿਗੇਡ ਟੀਮ ਵੀ ਤੁਰੰਤ ਪਹੁੰਚੀ ਪਰ ਰਮੇਸ਼ ਕੁਮਾਰ ਨੂੰ ਬਚਾਅ ਨਾ ਸਕੇ। ਪ੍ਰਦੀਪ ਜ਼ੈਲਦਾਰ ਨੇ ਦੱਸਿਆ ਕਿ ਰਮੇਸ਼ ਕੁਮਾਰ ਆਪਣੇ ਕਿਸੇ ਕੰਮ ਲਈ ਸਵੇਰੇ ਕਰੀਬ 10 ਵਜੇ ਪਿੰਡ ਤੋਂ ਸ਼ਹਿਰ ਲਈ ਨਿਕਲਿਆ ਸੀ। ਇਸ ਦੌਰਾਨ ਕਲਾਇਤ ਦੇ ਸ਼ਮਸ਼ਾਨਘਾਟ ਸਾਹਮਣੇ ਉਸ ਦੀ ਗੱਡੀ ਨੂੰ ਅੱਗ ਲੱਗ ਗਈ। ਉਹ ਆਪਣੇ ਪਿੱਛੇ ਪਤਨੀ ਸ਼ੀਲਾ ਦੇਵੀ ਦੇ ਨਾਲ ਦੋ ਬੇਟੇ ਅਤੇ ਇੱਕ ਧੀ ਛੱਡ ਗਏ ਹਨ।
Advertisement
Advertisement