ਸਾਬਕਾ ਸਰਪੰਚ ‘ਆਪ’ ਵਿੱਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 4 ਸਤੰਬਰ
ਮੁੱਖ ਮੰਤਰੀ ਪੰਜਾਬ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਸਤਨਾਮ ਸਿੰਘ ਜਲਾਲਪੁਰ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਪਿੰਡ ਚਾਹਲ ਜੱਟਾਂ ਤੋ ਸਾਬਕਾ ਸਰਪੰਚ ਬਲਜਿੰਦਰ ਕੌਰ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਬੀਬੀ ਸੰਤੋਸ਼ ਕਟਾਰੀਆ ਅਤੇ ਸਤਨਾਮ ਜਲਾਲਪੁਰ ਨੇ ਕਿਹਾ ਕਿ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਅਸ਼ੋਕ ਕਟਾਰੀਆ ਨੇ ਕਿਹਾ ਕਿ ਜਲਦੀ ਹੀ ਰਵਾਇਤੀ ਪਾਰਟੀਆਂ ਦੇ ਹੋਰ ਆਗੂ ‘ਆਪ’ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਮੌਕੇ ਕਰਨਵੀਰ ਕਟਾਰੀਆ ਅਤੇ ਚੰਦਰ ਮੋਹਨ ਜੇਡੀ ਨੇ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਦੁਖੀ ਹਨ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਨਰਿੰਦਰਪਾਲ ਸਾਬਕਾ ਪੰਚ, ਨਿਰਮਲ ਸਾਬਕਾ ਪੰਚ, ਮੋਹਨ ਸਿੰਘ, ਸੋਹਨ ਸਿੰਘ, ਸ਼ਿੰਗਾਰਾ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਸਰਵਨ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ, ਹਰਨੇਕ ਸਿੰਘ, ਗੁਰਦੇਵ ਕੌਰ, ਬਲਜਿੰਦਰ ਕੌਰ ਅਤੇ ਕੁਲਜੀਤ ਕੌਰ ਸ਼ਾਮਲ ਸਨ। ਇਸ ਮੌਕੇ ਸਾਬਕਾ ਸਰਪੰਚ ਵਿੱਦਿਆ ਸਾਗਰ, ਮਦਨ ਲਾਲ, ਜਸਵੀਰ ਘੁੰਮਣ ਬਲਾਕ ਪ੍ਰਧਾਨ, ਨਰੇਸ਼ ਪੰਡਿਤ ਬਲਾਕ ਪ੍ਰਧਾਨ ਹਾਜ਼ਰ ਸਨ।