ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਠਿਆਲਾ ਦਾਣਾ ਮੰਡੀ ’ਚ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

08:39 AM Oct 24, 2024 IST

ਪੱਤਰ ਪ੍ਰੇਰਕ
ਰਈਆ, 23 ਅਕਤੂਬਰ
ਇੱਥੇ ਅੱਜ ਬਾਅਦ ਦੁਪਹਿਰ ‌ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦਾਣਾ ਮੰਡੀ ਵਿੱਚ ਆੜ੍ਹਤ ਦੀ ਦੁਕਾਨ ’ਤੇ ਬੈਠੇ ਮਾਲਕ ਤੇ ਸਾਬਕਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਅੱਜ ਕਰੀਬ ਦੋ ਤਿੰਨ ਵਜੇ ਦਰਮਿਆਨ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਦਾਣਾ ਮੰਡੀ ਸਠਿਆਲਾ ਆਏ। ਇਸ ਦੌਰਾਨ ਉਹ ਬਲ ਟਰੇਡਿੰਗ ਕੰਪਨੀ ਦੀ ਦੁਕਾਨ ’ਤੇ ਪਹੁੰਚੇ। ਉਨ੍ਹਾਂ ਦੁਕਾਨ ਵਿੱਚ ਵੜਦਿਆਂ ਹੀ ਦੁਕਾਨ ਮਾਲਕ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੁਕਾਨ ਮਾਲਕ ਦੀ ਪਛਾਣ ਪਿੰਡ ਸਠਿਆਲਾ ਦੇ ਸਾਬਕਾ ਸਰਪੰਚ ਅਤੇ ਆੜ੍ਹਤੀਏ ਗੁਰਦੀਪ ਸਿੰਘ ਉਰਫ਼ ਗੋਰਾ (40) ਵਜੋਂ ਹੋਈ ਹੈ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਉਪਰੰਤ ਵਾਰਦਾਤ ਵਾਲੀ ਥਾਂ ’ਤੇ ਡੀਐੱਸਪੀ ਬਾਬਾ ਬਕਾਲਾ ਅਰੁਣ ਸ਼ਰਮਾ ਪੁਲੀਸ ਪਾਰਟੀ ਸਣੇ ਪੁੱਜੇ।

Advertisement

Advertisement