ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਸਪੀਕਰ ਕਾਹਲੋਂ ਦਾ ਪੁੱਤਰ ਭਾਜਪਾ ਵਿੱਚ ਸ਼ਾਮਲ

08:17 AM May 17, 2024 IST
ਚੰਡੀਗੜ੍ਹ ਵਿੱਚ ਭਾਜਪਾ ’ਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਦਾ ਸਵਾਗਤ ਕਰਦੇ ਹੋਏ ਸੁਨੀਲ ਜਾਖੜ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਮਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿਰੋਧੀ ਗਤੀਵੀਧੀਆਂ ਦੇ ਕਾਰਨ ਇਕ ਦਿਨ ਪਹਿਲਾਂ ਕੱਢੇ ਗਏ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਪੁੱਤਰ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ, ਜਿਨ੍ਹਾਂ ਦਾ ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਯਾਦਵਿੰਦਰ ਸੰਘ, ਡੇਰਾ ਬਾਬਾ ਨਾਨਕ ਮਿਊਂਸਿਪਲ ਕਮੇਟੀ ਦੇ ਪ੍ਰਧਾਨ ਪਰਮੀਤ ਸਿੰਘ ਬੇਦੀ, ਡੇਰਾ ਬਾਬਾ ਨਾਨਕ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਗੁਰਦੇਵ ਸਿੰਘ, ਗਗਨਦੀਪ ਸਿੰਘ, ਜਗਦੀਪ ਸਿੰਘ ਰਿੰਕੂ, ਬਲਜੀਤ ਸਿੰਘ, ਨਿਰਮਲ ਸਿੰਘ ਅਤੇ ਹਰਮਨਪ੍ਰੀਤ ਸਿੰਘ ਕਲਾਨੌਰ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ‘ਆਪ’ ’ਤੇ ਕਿਸਾਨਾਂ ਅਤੇ ਵਪਾਰੀਆਂ ਨੂੰ ਦੋਫ਼ਾੜ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਸ਼ਹਿਰ ਸੰਗਰੂਰ ਦੇ ਬਰਨਾਲਾ ਵਿੱਚ ਕਿਸਾਨਾਂ ਤੇ ਵਪਾਰੀਆਂ ਦਾ ਵਿਵਾਦ ਬਹੁਤ ਚਿੰਤਾਜਨਕ ਹੈ। ਇਸ ਦੇ ਨਤੀਜੇ ਪੰਜਾਬ ਦੇ ਵਿਗੜੇ ਹੋਏ ਹਾਲਾਤ ਨੂੰ ਹੋਰ ਵੀ ਖਰਾਬ ਕਰ ਸਕਦੇ ਹਨ। ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ ਬਾਰੇ ਕਿਹਾ ਕਿ ਉਨ੍ਹਾਂ ਨੂੰ ਤਿਹਾੜ ਜੇਲ੍ਹ ’ਚੋਂ ਮਿਲੀ ਜ਼ਮਾਨਤ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ ਦੇ ਬਰਾਬਰ ਹੈ। ਇਹ ਦੋਵੇਂ ਇੱਕ ਸ਼ਰਾਬ ਤਸਕਰੀ ਦੇ ਮਾਮਲੇ ਤੇ ਦੂਜਾ ਡਰੱਗ ਦੇ ਤਸਕਰੀ ਦੇ ਕੇਸ ’ਚ ਫਸਿਆ ਹੋਇਆ ਹੈ।

Advertisement

Advertisement