ਸਾਬਕਾ ਕੇਂਦਰੀ ਸਿਹਤ ਸਕੱਤਰ ਪ੍ਰੀਤੀ ਸੂਦਨ ਯੂਪੀਐੱਸਸੀ ਦੀ ਚੇਅਰਪਰਸਨ ਨਿਯੁਕਤ
12:04 PM Jul 31, 2024 IST
Advertisement
ਨਵੀਂ ਦਿੱਲੀ, 31 ਜੁਲਾਈ
ਸਾਬਕਾ ਕੇਂਦਰੀ ਸਿਹਤ ਸਕੱਤਰ ਪ੍ਰੀਤੀ ਸੂਦਨ ਨੂੰ ਸੰਵਿਧਾਨ ਦੀ ਧਾਰਾ 316-ਏ ਤਹਿਤ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਹ ਵੀਰਵਾਰ ਨੂੰ ਅਹੁਦਾ ਸੰਭਾਲਣਗੇ। ਸੂਦਨ ਆਂਧਰਾ ਪ੍ਰਦੇਸ਼ ਕੇਡਰ ਦੇ 1983 ਬੈਚ ਦੀ ਆਈਏਐੱਸ ਅਧਿਕਾਰੀ ਹੈ ਅਤੇ ਉਹ ਮਨੋਜ ਸੋਨੀ ਦੀ ਥਾਂ ਲਵੇਗੀ, ਜਿਨ੍ਹਾਂ ਨੇ ਹਾਲ ਹੀ ਵਿੱਚ ਅਸਤੀਫ਼ਾ ਦਿੱਤਾ ਹੈ। ਪ੍ਰੀਤੀ ਸੂਦਨ ਦਾ ਕਾਰਜਕਾਲ ਅਗਲੇ ਸਾਲ ਅਪਰੈਲ ਤੱਕ ਰਹੇਗਾ। ਜੁਲਾਈ 2020 ਵਿੱਚ ਕੇਂਦਰੀ ਸਿਹਤ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਈ ਸੂਦਨ ਨੇ ਖੁਰਾਕ ਤੇ ਜਨਤਕ ਵੰਡ ਵਿਭਾਗ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਤੇ ਰੱਖਿਆ ਮੰਤਰਾਲੇ ਵਿੱਚ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਵਿਸ਼ਵ ਬੈਂਕ ਨਾਲ ਸਲਾਹਕਾਰ ਵਜੋਂ ਵੀ ਕੰਮ ਕੀਤਾ ਹੈ। -ਆਈਏਐੱਨਐੱਸ
Advertisement
Advertisement
Advertisement