For the best experience, open
https://m.punjabitribuneonline.com
on your mobile browser.
Advertisement

ਸਾਬਕਾ ਕੇਂਦਰੀ ਗ੍ਰਹਿ ਮੰਤਰੀ ਤੇ ਕਾਂਗਰਸ ਆਗੂ ਸ਼ਿਵਰਾਜ ਪਾਟਿਲ ਦੀ ਨੂੰਹ ਭਾਜਪਾ ’ਚ ਸ਼ਾਮਲ

07:54 AM Mar 31, 2024 IST
ਸਾਬਕਾ ਕੇਂਦਰੀ ਗ੍ਰਹਿ ਮੰਤਰੀ ਤੇ ਕਾਂਗਰਸ ਆਗੂ ਸ਼ਿਵਰਾਜ ਪਾਟਿਲ ਦੀ ਨੂੰਹ ਭਾਜਪਾ ’ਚ ਸ਼ਾਮਲ
ਅਰਚਨਾ ਪਾਟਿਲ ਦਾ ਭਾਜਪਾ ਵਿੱਚ ਸਵਾਗਤ ਕਰਦੇ ਹੋਏ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ। -ਫੋਟੋ: ਪੀਟੀਆਈ
Advertisement

ਮੁੰਬਈ, 30 ਮਾਰਚ
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੀ ਨੂੰਹ ਅਰਚਨਾ ਪਾਟਿਲ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਈ। ਉਹ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਭਾਜਪਾ ਦੇ ਸੂਬਾ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਈ। ਦੱਸਣਾ ਬਣਦਾ ਹੈ ਕਿ ਸ਼ਿਵਰਾਜ ਪਾਟਿਲ ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਦੇ ਲਾਤੂਰ ਨਾਲ ਸਬੰਧਤ ਹਨ ਤੇ ਉਹ ਯੂਪੀਏ-1 ਸਰਕਾਰ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਹੇ ਸਨ ਪਰ 26/11 ਦੇ ਮੁੰਬਈ ਦਹਿਸ਼ਤਗਰਦੀ ਹਮਲਿਆਂ ਦੇ ਮੱਦੇਨਜ਼ਰ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਉਹ ਲੋਕ ਸਭਾ ਸਪੀਕਰ ਵੀ ਰਹਿ ਚੁੱਕੇ ਹਨ। ਇਸ ਮੌਕੇ ਫੜਨਵੀਸ ਨੇ ਕਿਹਾ ਕਿ ਅਰਚਨਾ ਪਾਟਿਲ ਸਮਾਜਿਕ ਕਾਰਕੁਨ ਹੈ ਤੇ ਸਮਾਜ ਸੇਵਾ ਜ਼ਰੀਏ ਲੋਕਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਲਾਤੂਰ ਤੇ ਮਰਾਠਵਾੜਾ ’ਚ ਪਾਰਟੀ ਮਜ਼ਬੂਤ ਹੋਵੇਗੀ। ਅਰਚਨਾ ਪਾਟਿਲ ਉਦਗਿਰ ਵਿੱਚ ਲਾਈਫਕੇਅਰ ਹਸਪਤਾਲ ਅਤੇ ਖੋਜ ਕੇਂਦਰ ਦੀ ਚੇਅਰਪਰਸਨ ਹੈ ਅਤੇ ਉਸ ਦੇ ਪਤੀ ਸ਼ੈਲੇਸ਼ ਪਾਟਿਲ ਚਾਕੂਰਕਰ ਕਾਂਗਰਸ ਦੇ ਸੂਬਾ ਸਕੱਤਰ ਹਨ। ਦੂਜੇ ਪਾਸੇ ਅਰਚਨਾ ਪਾਟਿਲ ਨੇ ਕਿਹਾ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਸਮਾਜਿਕ ਕੰਮਾਂ ਨਾਲ ਜੁੜੀ ਹੋਈ ਹੈ ਤੇ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਭਾਜਪਾ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਆਜ਼ਾਦ ਸੰਸਦ ਮੈਂਬਰ (ਐਮਪੀ) ਨਵਨੀਤ ਰਾਣਾ ਨਾਗਪੁਰ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×