ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਏਯੂ ਦੇ ਸਾਬਕਾ ਉਪ ਕੁਲਪਤੀ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

07:25 AM May 04, 2024 IST

ਲੁਧਿਆਣਾ (ਖੇਤਰੀ ਪ੍ਰਤੀਨਿਧ): ਪੀਏਯੂ ਦੇ ਸਾਬਕਾ ਉਪ ਕੁਲਪਤੀ ਅਤੇ ਪ੍ਰਸਿੱਧ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਅਮਰੀਕਾ ਵਿੱਚ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੀਏਯੂ ਦੇ ਵਿਗਿਆਨੀ ਭਾਈਚਾਰੇ ਅਤੇ ਕਰਮਚਾਰੀਆਂ ਵਿੱਚ ਸੋਗ ਹੈ। ਡਾ. ਕੰਗ 30 ਅਪਰੈਲ 2007 ਤੋਂ 30 ਅਪਰੈਲ 2011 ਤੱਕ ਪੀਏਯੂ ਦੇ ਉਪ ਕੁਲਪਤੀ ਰਹੇ। ਡਾ. ਕੁਲਵਿੰਦਰ ਕੌਰ ਮਿਨਹਾਸ ਨੇ ਦੱਸਿਆ ਕਿ ਡਾ. ਕੰਗ ਪਿਛਲੇ ਲੰਬੇ ਸਮੇਂ ਤੋਂ ਕਈ ਬਿਮਾਰੀਆਂ ਨਾਲ ਜੂਝ ਰਹੇ ਸਨ। ਡਾ. ਕੰਗ ਦਾ ਜਨਮ 3 ਮਾਰਚ, 1948 ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਹੋਇਆ। ਉਨ੍ਹਾਂ ਨੇ 1968 ਵਿੱਚ ਪੀਏਯੂ ਤੋਂ ਗਰੈਜੂਏਸ਼ਨ ਕੀਤੀ। ਉਨ੍ਹਾਂ ਨੇ 1971 ਵਿਚ ਐਡਵਰਡਜ਼ਵਿਲੇ ਯੂਨੀਵਰਸਿਟੀ ਤੋਂ ਪੌਦਾ ਜੈਨੇਟਿਕਸ ਵਿਚ ਮਾਸਟਰਜ਼ ਡਿਗਰੀ ਅਤੇ ਇਸੇ ਯੂਨੀਵਰਸਿਟੀ ਤੋਂ 1977 ਵਿੱਚ ਬਾਟਨੀ ਦੀ ਉਚੇਰੀ ਪੜ੍ਹਾਈ ਕੀਤੀ। ਡਾ. ਕੰਗ ਦੀ ਮੌਤ ਦੇ ਸੋਗ ਵਜੋਂ ਪੀਏਯੂ ਦੇ ਪਾਲ ਆਡੀਟੋਰੀਅਮ ਵਿਚ ਸ਼ੋਕ ਸਭਾ ਹੋਈ। ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਡਾ. ਕੰਗ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Advertisement

Advertisement
Advertisement