ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ
01:58 PM Aug 09, 2023 IST
ਕੋਲਕਾਤਾ, 9 ਅਗਸਤ
ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਨੂੰ 11 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਭੱਟਾਚਾਰੀਆ (79) ਨੂੰ ਸਾਹ ਦੀ ਨਾਲੀ ਦੇ ਹੇਠਲੇ ਹਿੱਸੇ ਦੀ ਲਾਗ ਅਤੇ 'ਟਾਈਪ 2' ਸਾਹ ਦੀ ਸ਼ਿਕਾਇਤ ਤੋਂ ਬਾਅਦ 29 ਜੁਲਾਈ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੀਨੀਅਰ ਡਾਕਟਰ ਨੇ ਦੱਸਿਆ ਕਿ ਭੱਟਾਚਾਰੀਆ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ 'ਚ ਉਨ੍ਹਾਂ ਦੇ ਪਾਮ ਐਵੇਨਿਊ ਸਥਿਤ ਰਿਹਾਇਸ਼ 'ਤੇ ਲਿਜਾਇਆ ਗਿਆ।
Advertisement
Advertisement