For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਹਰ ਵਰਕਰ ਦਾ ਉਦੇਸ਼: ਸਿੱਧੂ

07:50 AM Apr 17, 2024 IST
ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਹਰ ਵਰਕਰ ਦਾ ਉਦੇਸ਼  ਸਿੱਧੂ
ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਸੰਬੋਧਨ ਕਰਦੇ ਹੋਏ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 16 ਅਪਰੈਲ
ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਹਰ ਵਰਕਰ ਦਾ ਉਦੇਸ਼ ਦਸ ਸਾਲਾਂ ਤੋਂ ਕੇਂਦਰੀ ਸੱਤਾ ’ਤੇ ਕਾਬਜ਼ ਜੁਮਲਾ ਪਾਰਟੀ ਭਾਜਪਾ ਨੂੰ ਪਾਸੇ ਕਰ ਕੇ ਕਾਂਗਰਸ ਸਰਕਾਰ ਬਣਾਉਣਾ ਹੈ ਅਤੇ ਇਸ ਲਈ ਹਰੇਕ ਵਰਕਰ ਤਨਦੇਹੀ ਨਾਲ ਜੁਟਿਆ ਹੋਇਆ ਹੈ।
ਉਮੀਦਵਾਰ ਐਲਾਨੇ ਜਾਣ ਬਾਅਦ ਪਹਿਲੀ ਵਾਰ ਇੱਥੇ ਕਾਂਗਰਸ ਭਵਨ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਦੌਰਾਨ ਉਨ੍ਹਾਂ ਹਰਸਿਮਰਤ ਕੌਰ ਬਾਦਲ ਦੇ ਬਿਆਨ ਕਿ ‘ਜੀਤ ਮਹਿੰਦਰ ਸਿੰਘ ਸਿੱਧੂ ਨੂੰ ਅਕਾਲੀ ਦਲ ਵੱਲੋਂ ਕੱਢਿਆ ਗਿਆ ਸੀ’, ਦੇ ਜੁਆਬ ’ਚ ਉਨ੍ਹਾਂ ਕਿਹਾ ਕਿ ਜੀਤ ਮਹਿੰਦਰ ਸਿੰਘ ਨੇ ਅਕਾਲੀ ਦਲ ਨੂੰ ਖੁਦ ਛੱਡਿਆ ਸੀ। ਉਨ੍ਹਾਂ ਸ੍ਰੀਮਤੀ ਬਾਦਲ ’ਤੇ ਮੋੜਵਾਂ ਹਮਲਾ ਕਰਦਿਆਂ ਕਿਹਾ ਕਿ ਪਹਿਲਾਂ ਉਹ ਸਪੱਸ਼ਟ ਕਰਨ ਕਿ ਇਸ ਵਾਰ ਕਿੱਥੋਂ ਚੋਣ ਲੜਨਗੇ? ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਵਿੱਚ ਨਾਮ ਨਾ ਆਉਣਾ, ਅਕਾਲੀ ਦਲ ਲਈ ਖ਼ਤਰੇ ਦੀ ਘੰਟੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਹੁਣ ਖਾਸ ਬਣ ਚੁੱਕੀ ਹੈ, ਇਸੇ ਕਰਕੇ ਉਹ ਆਪਣੇ ਪੰਜ ਮੰਤਰੀਆਂ ਨੂੰ ਚੋਣ ਲੜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਚੋਣਾਂ ਦੇਸ਼ ਦੇ ਹਿੱਤ ਵਿੱਚ ਇੱਕਜੁੱਟ ਹੋ ਕੇ ਲੜੇਗੀ। ਉਨ੍ਹਾਂ ਪਾਰਟੀ ਵਿੱਚ ਧੜੇਬੰਦੀ ਹੋਣ ਤੋਂ ਵੀ ਇਨਕਾਰ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ ਵਿਰਕ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਪੀਪੀਸੀਸੀ ਸਕੱਤਰ ਪਵਨ ਮਾਨੀ, ਸਾਧੂ ਸਿੰਘ ਐਮਸੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰਾਂ ਨੇ ਸ੍ਰੀ ਸਿੱਧੂ ਦਾ ਕਾਂਗਰਸ ਭਵਨ ਪੁੱਜਣ ’ਤੇ ਸਵਾਗਤ ਕੀਤਾ।

Advertisement

ਸਿੱਧੂ ਵੱਲੋਂ ਰਾਜਾ ਵੜਿੰਗ ਨਾਲ ਮੁਲਾਕਾਤ

ਤਲਵੰਡੀ ਸਾਬੋ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਐਲਾਨੇ ਗਏ ਜੀਤ ਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਤਲਵੰਡੀ ਸਾਬੋ ਨੇ ਬੀਤੀ ਦੇਰ ਸ਼ਾਮ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਦਿਆਂ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਉਮੀਦਵਾਰ ਬਣਾਏ ਜਾਣ ’ਚ ਨਿਭਾਈ ਭੂਮਿਕਾ ਲਈ ਰਾਜਾ ਵੜਿੰਗ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਅਗਲੀ ਰਣਨੀਤੀ ’ਤੇ ਵਿਚਾਰਾਂ ਵੀ ਕੀਤੀਆਂ। ਜਾਣਕਾਰੀ ਅਨੁਸਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜ ਕੇ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਸਿੱਧੂ ਨਾਲ ਪੁੱਜੇ ਉਨ੍ਹਾਂ ਦੀ ਪਤਨੀ ਬੀਬੀ ਨਿਮਰਤ ਕੌਰ ਸਿੱਧੂ ਨੇ ਇਸ ਮੌਕੇ ਅੰਮ੍ਰਿਤਾ ਵੜਿੰਗ ਨਾਲ ਮੁਲਾਕਾਤ ਕੀਤੀ।

ਟਕਸਾਲੀ ਕਾਂਗਰਸੀ ਜੀਤ ਮਹਿੰਦਰ ਸਿੱਧੂ ਦੀ ਪਿੱਠ ’ਤੇ ਆਏ

ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਹਲਕਾ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਬਣਾਏ ਜਾਣ ਲਈ ਕਾਂਗਰਸ ਹਾਈ ਕਮਾਨ ਦੇ ਸ਼ੁਕਰਗੁਜ਼ਾਰ ਹੁੰਦਿਆਂਹਲਕੇ ਦੇ ਸਮੂਹ ਪਾਰਟੀ ਵਰਕਰਾਂ ਨੂੰ ਸ੍ਰੀ ਸਿੱਧੂ ਦੀ ਜਿੱਤ ਲਈ ਤਨਦੇਹੀ ਨਾਲ ਜੁਟ ਜਾਣ ਦੀ ਅਪੀਲ ਕੀਤੀ ਹੈ। ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ.ਕੇ. ਅਗਰਵਾਲ, ਪੀਪੀਸੀਸੀ ਦੇ ਸਕੱਤਰ ਪਵਨ ਮਾਨੀ, ਦਰਸ਼ਨ ਸਿੰਘ ਜੀਦਾ ਸਮੇਤ ਕਈ ਹੋਰ ਆਗੂਆਂ ਨੇ ਕਿਹਾ ਕਿ ਸਭ ਤੋਂ ਖ਼ੁਸ਼ੀ ਦੀ ਗੱਲ ਹੈ ਕਿ ਜੀਤ ਮਹਿੰਦਰ ਸਿੰਘ ਸਿੱਧੂ ਹਲਕਾ ਬਠਿੰਡਾ ਦੇ ਹੀ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਸ੍ਰੀ ਸਿੱਧੂ ਦਾ ਵਿਸ਼ਾਲ ਜਨਤਕ ਆਧਾਰ ਤੋਂ ਇਲਾਵਾ ਉਹ ਪਾਰਟੀ ਦੇ ਵਫ਼ਾਦਾਰ ਵੀ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਸ੍ਰੀ ਸਿੱਧੂ ਆਪਣੇ ਮੁਕਾਬਲੇ ’ਚ ਖੜ੍ਹੇ ਹੋਰਨਾਂ ਪਾਰਟੀਆਂ ਦੇ ਬਾਕੀ ਉਮੀਦਵਾਰਾਂ ਨਾਲੋਂ ਮਜ਼ਬੂਤ ਹਨ ਅਤੇ ਉਹ ਯਕੀਨੀ ਤੌਰ ’ਤੇ ਵੋਟਾਂ ਦੇ ਵੱਡੇ ਫ਼ਰਕ ਨਾਲ ਮੋਰਚਾ ਫ਼ਤਿਹ ਕਰਨਗੇ।

Advertisement
Author Image

sukhwinder singh

View all posts

Advertisement
Advertisement
×