For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਅਕਾਲਗੜ੍ਹ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ

07:36 AM May 07, 2024 IST
ਗੁਰਦੁਆਰਾ ਅਕਾਲਗੜ੍ਹ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ
ਲੰਗਰ ਹਾਲ ਦੇ ਲੈਂਟਰ ਦਾ ਕੰਮ ਆਰੰਭ ਕਰਾਉਂਦੇ ਹੋਏ ਬਾਬਾ ਗੁਰਦੇਵ ਸਿੰਘ। -ਫੋਟੋ: ਚਿੱਲਾ
Advertisement

ਪੱਤਰ ਪ੍ਰੇਰਕ
ਬਨੂੜ, 6 ਮਈ
ਬਨੂੜ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਲੰਗਰ ਹਾਲ ਅਤੇ ਪਾਰਕਿੰਗ ਦੀ ਪੰਜਵੀਂ ਮੰਜ਼ਿਲ ਦਾ ਲੈਂਟਰ ਪਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਗੁਰਦੇਵ ਸਿੰਘ ਕਾਰ ਸੇਵਾ ਵਾਲਿਆਂ ਨੇ ਅਰਦਾਸ ਕੀਤੀ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੀ ਇਮਾਰਤ ਬਣਾਉਣ ਦਾ ਕੰਮ ਗੁਰਦੁਆਰਾ ਸਾਹਿਬ ਸ੍ਰੀ ਲੰਗਰ ਸਾਹਿਬ ਨਾਂਦੇੜ, ਸ੍ਰੀ ਹਜ਼ੂਰ ਸਾਹਿਬ ਦੇ ਮੁਖੀ ਸੰਤ ਨਰਿੰਦਰ ਸਿੰਘ ਅਤੇ ਸੰਤ ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਕ ਲੱਖ ਪੱਚੀ ਹਜ਼ਾਰ ਸਕੇਅਰ ਫੁੱਟ ਵਿੱਚ ਇਹ ਛੇ ਮੰਜ਼ਿਲਾਂ ਲੰਗਰ ਹਾਲ ਬਣਾਇਆ ਜਾ ਰਿਹਾ ਹੈ। ਇਸ ਵਿੱਚ ਆਧੁਨਿਕ ਸਹੂਲਤਾਂ ਨਾਲ ਲੈੱਸ 126 ਕਮਰੇ, 200 ਗੱਡੀਆਂ ਦੀ ਪਾਰਕਿੰਗ ਤੇ ਹੋਰ ਸਹੂਲਤਾਂ ਹੋਣਗੀਆ। ਉਨ੍ਹਾਂ ਦੱਸਿਆ ਕਿ 26 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਜੱਗੀ ਕਰਾਲਾ, ਨਿਰਮਲ ਸਿੰਘ ਭਗਵਾਨਪੁਰਾ, ਬਾਬਾ ਬਿੱਲੂ, ਨੰਬਰਦਾਰ ਚਰਨਜੀਤ ਸਿੰਘ ਕੈਨੇਡਾ, ਬਾਬਾ ਮਲਕੀਤ ਸਿੰਘ, ਬਾਬਾ ਕਰਨੈਲ ਸਿੰਘ, ਯਾਦਵਿੰਦਰ ਸ਼ਰਮਾ ਕਰਾਲਾ, ਗੁਰਪ੍ਰੀਤ ਸਿੰਘ ਸੇਖਨਮਾਜਰਾ, ਨੰਬਰਦਾਰ ਸਤਨਾਮ ਸਿੰਘ ਸੱਤਾ ਖਲੌਰ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×