ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗੋਬਿੰਦ ਸਿੰਘ ਕਾਲਜ ਦਾ ਸਥਾਪਨਾ ਦਿਵਸ ਮਨਾਇਆ

07:04 AM Feb 05, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਫਰਵਰੀ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ, ਪੀਤਮਪੁਰਾ ਦਿੱਲੀ ਵਿੱਚ ਕਾਲਜ ਦਾ 40ਵਾਂ ਸਥਾਪਨਾ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਪਹਿਲੇ ਦਿਨ ਕਾਲਜ ਵਿੱਚ ਵੱਖ-ਵੱਖ ਅੰਤਰ-ਸਕੂਲ ਅਤੇ ਅੰਤਰ-ਕਾਲਜ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਨਕਦ ਰਾਸ਼ੀ, ਟਰਾਫੀ ਅਤੇ ਸਰਟੀਫਿਕੇਟ ਨਾਲ ਸਨਮਾਨਿਆ ਗਿਆ। ਪ੍ਰੋਗਰਾਮ ਦੇ ਦੂਜੇ ਦਿਨ ਕਾਲਜ ਵਿਚ ਆਰੰਭ ਕੀਤੇ ਸਹਿਜ ਪਾਠ ਦੀ ਸਮਾਪਤੀ ਦੀ ਅਰਦਾਸ ਉਪਰੰਤ ਕਾਲਜ ਦੀ ਧਾਰਮਿਕ ਸਭਾ ‘ਵਿਸਮਾਦ’ ਵਲੋਂ ਸ਼ਬਦ ਗਾਇਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਤਿੰਦਰਬੀਰ ਸਿੰਘ ਨੇ ਕੀਰਤਨ ਜਥੇ ਦਾ ਧੰਨਵਾਦ ਕੀਤਾ। ਕਾਲਜ ਦੇ ਚੇਅਰਮੈਨ ਐੱਮ.ਪੀ.ਐੱਸ. ਚੱਢਾ ਨੇ ਵਿਦਿਅਰਥੀਆਂ ਲਈ ਅਸ਼ੀਰਵਾਦ ਦਿੰਦਿਆਂ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ।

Advertisement

Advertisement