ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੈੱਸ ਕਲੱਬ ਮਹਿਲ ਕਲਾਂ ਦਾ ਸਥਾਪਨਾ ਦਿਵਸ ਮਨਾਇਆ

10:01 AM Sep 24, 2024 IST
ਮੁੱਖ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਪ੍ਰੈੱਸ ਕਲੱਬ ਦੇ ਅਹੁਦੇਦਾਰ।

ਪੱਤਰ ਪ੍ਰੇਰਕ
ਮਹਿਲ ਕਲਾਂ, 23 ਸਤੰਬਰ
ਪ੍ਰੈੱਸ ਕਲੱਬ ਮਹਿਲ ਕਲਾਂ ਦੀ 19ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਮੁੱਖ ਦਫ਼ਤਰ ਵਿੱਚ ਕਰਵਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਕਲੱਬ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਕਲੱਬ ਦੀਆਂ ਪਿਛਲੇ 19 ਸਾਲ ਦੀਆਂ ਸਰਗਰਮੀਆਂ, ਸ਼ਾਨਾਮੱਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਭਵਿੱਖ ਵਿੱਚ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਤਰਫੋਂ ਬਿੰਦਰ ਸਿੰਘ ਖ਼ਾਲਸਾ, ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ, ਅਕਾਲੀ ਦਲ ਦੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਅਕਾਲੀ ਦਲ (ਅ) ਦੇ ਹਲਕਾ ਇੰਚਾਰਜ ਗੁਰਜੰਟ ਸਿੰਘ ਕੱਟੂ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਖੇੜੀ ਤੇ ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ ਨੇ ਸੰਬੋਧਨ ਕੀਤਾ। ਇਸ ਮੌਕੇ ਕਲੱਬ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਣਖੀ ਨੇ ਵੱਡੀ ਗਿਣਤੀ ’ਚ ਪਹੁੰਚਣ ’ਤੇ ਸਾਰਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Advertisement

Advertisement