ਸਥਾਪਨਾ ਦਿਵਸ: ਦਿ ਟ੍ਰਿਬਿਊਨ ਸਮੂਹ ਵੱਲੋਂ ਬਾਨੀ ਦਿਆਲ ਸਿੰਘ ਮਜੀਠੀਆ ਨੂੰ ਸ਼ਰਧਾਂਜਲੀ
07:22 PM Feb 02, 2025 IST
Advertisement
‘ਦਿ ਟ੍ਰਿਬਿਊਨ ਸਮੂਹ ਵੱਲੋਂ ਅੱਜ ਆਪਣਾ 144ਵਾਂ ਸਥਾਪਨਾ ਦਿਵਸ ਮਨਾਉਂਦਿਆਂ ਬਾਨੀ ਸਰਦਾਰ ਦਿਆਲ ਸਿੰਘ ਮਜੀਠੀਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਦਿ ਟ੍ਰਿਬਿਊਨ ਟਰੱਸਟ ਦੇ ਟਰੱਸਟੀਜ਼ ਜਸਟਿਸ (ਸੇਵਾਮੁਕਤ) ਐੱਸ.ਐੱਸ. ਸੋਢੀ, ਗੁਰਬਚਨ ਜਗਤ, ਪਰਮਜੀਤ ਸਿੰਘ ਪਟਵਾਲੀਆ, ਜਨਰਲ ਮੈਨੇਜਰ ਅਮਿਤ ਸ਼ਰਮਾ, ਦਿ ਟ੍ਰਿਬਿਊਨ ਦੇ ਮੁੱਖ ਸੰਪਾਦਕ ਜਿਓਤੀ ਮਲਹੋਤਰਾ, ਦੈਨਿਕ ਟ੍ਰਿਬਿਊਨ ਦੇ ਸੰਪਾਦਕ ਨਰੇਸ਼ ਕੌਸ਼ਲ ਅਤੇ ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਅਰਵਿੰਦਰ ਪਾਲ ਕੌਰ ਜੌਹਲ ਵੀ ਮੌਜੂਦ ਸਨ। ਦਿ ਟ੍ਰਿਬਿਊਨ ਦੇ ਹੋਰ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੀ ਸਮੂਹ ਦੇ ਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ।
Advertisement