ਬੀਜਾ ’ਚ ਕੈਬਨਿਟ ਮੰਤਰੀ ਸੌਂਦ ਵੱਲੋਂ ਰੱਖਿਆ ਨੀਂਹ ਪੱਥਰ ਗਾਇਬ
05:12 PM Mar 22, 2025 IST
ਜੋਗਿੰਦਰ ਸਿੰਘ ਓਬਰਾਏ
ਖੰਨਾ, 22 ਮਾਰਚ
Advertisement
ਇਥੋਂ ਦੇ ਨੇੜਲੇ ਪਿੰਡ ਬੀਜਾ ਵਿੱਚ ਪੁਰਾਣੀ ਪੰਚਾਇਤ ਵੱਲੋਂ ਰਖਵਾਏ ਗਏ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਗਾਇਬ ਹੋਣ ਦੀ ਇਲਾਕੇ ਵਿਚ ਵੱਡੀ ਚਰਚਾ ਛਿੜ ਗਈ। ਇਸ ਮਾਮਲੇ ਸਬੰਧੀ ਸਾਬਕਾ ਸਰਪੰਚ ਤੇ ਕਾਂਗਰਸ ਦੇ ਜ਼ਿਲ੍ਹਾ ਕਿਸਾਨ ਸੈਲ ਦੇ ਪ੍ਰਧਾਨ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪਿੰਡ ਦੇ ਖੇਡ ਮੈਦਾਨ ਦੇ ਬਾਹਰ ਗਰਾਊਂਡ ਅਤੇ ਪਿੰਡ ਦੀ ਵੇਸਟੇਜ਼ ਲਈ ਬਣੇ ਪਲਾਂਟ ਦਾ ਨੀਂਹ ਪੱਥਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਰੱਖੇ ਨੀਂਹ ਪੱਥਰ ਨੂੰ ਕਿਸੇ ਨੇ ਗਰਾਊਂਡ ਦੀ ਦੀਵਾਰ ਤੋਂ ਲਾਹ ਕੇ ਗਾਇਬ ਕੀਤਾ ਹੈ। ਇਸ ਨੀਂਹ ਪੱਥਰ ਦੇ ਇਸ ਤਰ੍ਹਾਂ ਗਾਇਬ ਹੋਣ ਤੇ ਸਰਪੰਚਾਂ ਅਤੇ ਪੰਚਾਇਤ ਮੈਬਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਦੀ ਸ਼ਿਕਾਇਤ ਸਬੰਧਤ ਪੁਲੀਸ ਚੌਕੀ ਕੋਟਾਂ ਨੂੰ ਦਿੱਤੀ ਜਾਵੇਗੀ ਤਾਂ ਜੋ ਸੱਚ ਦਾ ਪਤਾ ਲਾਇਆ ਜਾ ਸਕੇ। ਇਸ ਸਬੰਧੀ ਜਦੋਂ ਪਿੰਡ ਦੀ ਸਰਪੰਚ ਜਸਬੀਰ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਨੀਂਹ ਪੱਥਰ ਪੁਰਾਣੀ ਪੰਚਾਇਤ ਸਮੇਂ ਗਾਇਬ ਹੋਇਆ ਹੈ ਜਿਸ ਸਬੰਧੀ ਉਨ੍ਹਾਂ ਨੂੰ ਕੁਝ ਨਹੀਂ ਪਤਾ।
Advertisement