ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਡੂਰ ਸਾਹਿਬ-ਢੋਟੀਆਂ ਸੜਕ ਦੀ ਮੁਰੰਮਤ ਲਈ ਨੀਂਹ ਪੱਥਰ ਰੱਖਿਆ

09:56 AM Feb 26, 2024 IST
ਸੜਕ ਦੀ ਮੁਰੰਮਤ ਲਈ ਨੀਂਹ ਪੱਥਰ ਰੱਖਦੇ ਹੋਏ ਹਰਭਜਨ ਸਿੰਘ ਈਟੀਓ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 25 ਫਰਫਰੀ
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਖਡੂਰ ਸਾਹਿਬ-ਢੋਟੀਆਂ ਸੜਕ ਦੀ ਮੁਰੰਮਤ ਦਾ ਕੰਮ ਨੀਂਹ ਪੱਥਰ ਰੱਖ ਕੇ ਸ਼ੁਰੂ ਕਰਵਾਇਆ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ 11.56 ਕਿਲੋਮੀਟਰ ਲੰਬੀ ਇਸ ਸੜਕ ਦੀ ਵਿਸ਼ੇਸ਼ ਮੁਰੰਮਤ 6.10 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਈ ਜਾ ਰਹੀ ਹੈ। ਇਸ ਸੜਕ ਨੂੰ ਲਗਭਗ 23 ਫੁੱਟ ਤੱਕ ਚੌੜਾ ਕੀਤਾ ਜਾਵੇਗਾ ਜਿਹੜਾ 9 ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸ ਸੜਕ ਨੂੰ ਬਣਾਉਣ ਤੋਂ ਬਾਅਦ ਸਬੰਧਿਤ ਠੇਕੇਦਾਰ ਵੱਲੋਂ 5 ਸਾਲ ਲਈ ਇਸ ਦੀ ਸੰਭਾਲ ਵੀ ਕੀਤੀ ਜਾਵੇਗੀ। ਮੰਤਰੀ ਨੇ ਇਸ ਮੌਕੇ ਕੀਤੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਸੜਕਾਂ ’ਤੇ ਤਾਇਨਾਤ ਕੀਤੀ ਗਈ ਹੈ ਅਤੇ 92 ਫੀਸਦ ਘਰੇਲੂ ਬਿਜਲੀ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ‘ਜ਼ੀਰੋ’ ਆ ਰਹੇ ਹਨ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਖਡੂਰ ਸਾਹਿਬ-ਵੇਈਂ ਤੇ ਪੂਈ-ਢੋਟੀਆਂ ਸੜਕ ਦੀ ਮੁਰੰਮਤ ਕਰਨ ਨਾਲ ਇਲਾਕੇ ਦੇ ਲੋਕਾਂ ਨੂੰ ਇਸ ਦਾ ਕਾਫੀ ਫਾਇਦਾ ਹੋਵੇਗਾ।

Advertisement

Advertisement
Advertisement