ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰਵਾਹੀ ਵਿੱਚ 66ਕੇਵੀ ਬਿਜਲੀ ਗਰਿੱਡ ਦਾ ਨੀਂਹ ਪੱਥਰ ਰੱਖਿਆ

08:12 AM Feb 19, 2024 IST
featuredImage featuredImage
ਗਰਿੱਡ ਦਾ ਨੀਂਹ ਪੱਥਰ ਰੱਖਦੇ ਹੋਏ ਮੰਤਰੀ ਮੀਤ ਹੇਅਰ ਤੇ ਹਰਭਜਨ ਸਿੰਘ।

ਖੇਤਰੀ ਪ੍ਰਤੀਨਿਧ
ਬਰਨਾਲਾ, 18 ਫਰਵਰੀ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿੰਡ ਫਰਵਾਹੀ ਵਿੱਚ 6 ਕਰੋੜ ਦੀ ਲਾਗਤ ਨਾਲ ਬਣਨ ਵਾਲੇ 66 ਕੇ. ਵੀ. ਦੇ ਬਿਜਲੀ ਗਰਿੱਡ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿਚ ਲੋਕਾਂ ਨੂੰ ਵਧੀਆ ਤੋਂ ਵਧੀਆ ਬੁਨਿਆਦੀ ਸਹੂਲਤਾਂ ਦਿਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦੇ ਇਤਿਹਾਸ ’ਚ ਪਹਿਲੀ ਵਾਰ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਮਿਲ ਰਹੀ ਹੈ ਅਤੇ ਖੇਤੀਬਾੜੀ ਖੇਤਰ ਨੂੰ ਫਾਇਦਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਕੰਮਾਂ ਨੂੰ ਅੱਗੇ ਤੋਰਦਿਆਂ ਪਿੰਡ ਫਰਵਾਹੀ ਦੀ ਲੰਬੀ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ 66 ਕੇਵੀ ਬਿਜਲੀ ਦੀ ਗਰਿੱਡ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ 66 ਕੇਵੀ ਗਰਿੱਡ ਫਰਵਾਹੀ ਮੁੱਖ ਤੌਰ ’ਤੇ 66 ਕੇਵੀ ਬਰਨਾਲਾ, 66 ਕੇਵੀ ਕਰਮਗੜ੍ਹ ਤੇ 220 ਕੇਵੀ ਗਰਿੱਡ ਹੰਡਿਆਇਆ ਨੂੰ ਅੰਡਰਲੋਡ ਕਰੇਗਾ। ਇਸ ਗਰਿੱਡ ਉੱਪਰ 12.5 ਐੱਮਵੀਏ ਦਾ ਟ੍ਰਾਂਸਫਾਰਮਰ ਲਗਾਇਆ ਜਾਵੇਗਾ ਅਤੇ ਇਸ ਦੀ ਸਮਰੱਥਾ ਵਿੱਚ ਲੋੜ ਅਨੁਸਾਰ ਵਾਧਾ ਕੀਤਾ ਜਾਵੇਗਾ। ਪਿੰਡ ਫਰਵਾਹੀ ਵੱਲੋਂ ਇਸ ਗਰਿੱਡ ਲਈ ਜ਼ਮੀਨ ਮੁਫ਼ਤ ਮੁਹੱਈਆ ਕਰਵਾਈ ਗਈ ਹੈ। ਇਹ ਗਰਿੱਡ ਲਗਪਗ 6 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗ। ਗਰਿੱਡ ਬਣਨ ਨਾਲ ਫਰਵਾਹੀ, ਰਾਜਗੜ੍ਹ ਅਤੇ ਕੋਠੇ ਝੱਬਰ ਪਿੰਡਾਂ ਦੇ ਨਾਲ-ਨਾਲ ਬਰਨਾਲਾ ਸ਼ਹਿਰ ਦੇ ਨੇੜਲੇ ਖੇਤਰ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸ਼ੁਰੂਆਤ ਵਿੱਚ ਇਸ ਗਰਿੱਡ ਤੋਂ 6 ਨਵੇਂ ਫੀਡਰ ਉਸਾਰੇ ਜਾਣਗੇ ਅਤੇ ਪਿੰਡ ਫਰਵਾਹੀ ਨੂੰ ਕੈਟਾਗਰੀ 1 ਫੀਡਰ ਤੋਂ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ। ਇਲਾਕੇ ਅਧੀਨ ਨਵੀਆਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਲਈ ਇਹ ਗਰਿੱਡ ਲਾਭਕਾਰੀ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਪਿੰਡ ਖੁੱਡੀ ਕਲਾਂ ਅਤੇ ਸੰਘੇੜਾ ਵਿੱਚ ਇੱਕ-ਇੱਕ ਗਰਿੱਡ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

Advertisement

Advertisement