For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਵਿੱਚ ਖੁੱਡੀਆਂ ਵੱਲੋਂ ਖਾਦ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ

07:23 AM Mar 15, 2024 IST
ਬਠਿੰਡਾ ਵਿੱਚ ਖੁੱਡੀਆਂ ਵੱਲੋਂ ਖਾਦ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ
ਬਠਿੰਡਾ ਵਿਚ ਖਾਦ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਰੱਖਦੇ ਹੋਏ ਗੁਰਮੀਤ ਸਿੰਘ ਖੁੱਡੀਆਂ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 14 ਮਾਰਚ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਤੰਦਰੁਸਤ ਬਣਾਉਣ ਲਈ ਜੈਵਿਕ ਖਾਦਾਂ ਦੀ ਪਰਖ ਕਰਨ ਲਈ ਸੂਬੇ ਵਿੱਚ ਤਿੰਨ ਪ੍ਰਯੋਗਸ਼ਾਲਾਵਾਂ ਸਥਾਪਤ ਕਰਨ ਦਾ ਫੈਸਲਾ ਲਿਆ ਸੀ ਜਿਨ੍ਹਾਂ ’ਚੋਂ ਇੱਕ ਬਠਿੰਡਾ ਵਿੱਚ ਬਣਾਈ ਜਾ ਰਹੀ ਹੈ, ਜਿਸ ਦਾ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਭਾਰੀ ਲਾਹਾ ਮਿਲੇਗਾ। ਉਨ੍ਹਾਂ ਅੱਜ ਇੱਥੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਰੱਖਿਆ।
ਸ੍ਰੀ ਖੁੱਡੀਆਂ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਖਾਦਾਂ ਦੇ ਨਮੂਨੇ ਸੂਬੇ ਤੋਂ ਬਾਹਰ ਟੈਸਟ ਕਰਵਾਉਣ ਲਈ ਭੇਜੇ ਜਾਂਦੇ ਸਨ, ਹੁਣ ਪੰਜਾਬ ਵਿੱਚ ਇਹ ਪ੍ਰਯੋਗਸ਼ਾਲਾਵਾਂ ਸਥਾਪਿਤ ਹੋਣ ਨਾਲ ਬਾਇਓ ਖਾਦਾਂ ਦੇ ਨਮੂਨੇ ਸੂਬੇ ਅੰਦਰ ਹੀ ਟੈਸਟ ਕੀਤੇ ਜਾਣਗੇ। ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਦੀਆਂ ਜੈਵਿਕ ਖਾਦਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ, ਜਿਸ ਨਾਲ ਜ਼ਹਿਰ ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਵਿਚ ਪਹਿਲੀ ਰਾਜ ਪੱਧਰੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲ ਚਾਲੂ ਹੋ ਚੁੱਕੀ ਹੈ ਅਤੇ ਖੇਤੀ ਭਵਨ ਐਸ.ਏ.ਐਸ. ਨਗਰ ਵਿਖੇ ਦੂਜੀ ਰਾਜ ਪੱਧਰੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲ ਬਣਾਈ ਜਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਜਿੱਥੇ ਸ਼ਲਾਘਾ ਕੀਤੀ, ਉੱਥੇ ਹੀ ਇਸ ਲੈਬ ਦੇ ਚਾਲੂ ਹੋਣ ਬਾਰੇ ਅਤੇ ਕਿਸਾਨਾਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਨੇ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਵਿੱਚ ਇਨ੍ਹਾਂ ਪ੍ਰਯੋਗਸ਼ਾਲਾਵਾਂ ਦੇ ਸਥਾਪਿਤ ਹੋਣ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਉਚ ਮਿਆਰੀ ਜੈਵਿਕ ਖਾਦਾਂ ਉਪਲੱਬਧ ਹੋਣਗੀਆਂ। ਇਸ ਉਪਰੰਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਗਊਸ਼ਾਲਾ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਸ਼ੂਗਰਫੈਡ ਪੰਜਾਬ ਨਵਦੀਪ ਜੀਦਾ ਤੇ ਹੋਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×