ਸਰਕਾਰੀ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ
10:35 AM Dec 18, 2024 IST
ਕਾਹਨੂੰਵਾਨ: ਇੱਥੋਂ ਨੇੜਲੇ ਪਿੰਡ ਸੈਦੋਵਾਲ ਕਲਾਂ ’ਚ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਮੁੱਖ ਅਧਿਆਪਕ ਨਰਿੰਦਰ ਕੁਮਾਰ ਵੱਲੋਂ ਰੱਖਿਆ ਗਿਆ ਹੈ। ਇਸ ਸਬੰਧੀ ਸਕੂਲ ਅਧਿਆਪਕ ਕੰਵਲਜੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਅਣਸਰਦੀ ਲੋੜ ਸੀ ਕਿ ਇਮਾਰਤ ਦੀ ਉਸਾਰੀ ਕਰਵਾਈ ਜਾਵੇ। ਇਸ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਅਤੇ ਹੋਰ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਅਧਿਆਪਕ ਅਮਨਜੀਤ ਕੌਰ, ਅਮਰਜੀਤ ਕੌਰ ਅਤੇ ਰਜਵਿੰਦਰ ਕੌਰ ਤੋਂ ਇਲਾਵਾ ਪਿੰਡਵਾਸੀ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement