ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਸੰਗਤ ਟੋਲਾ ਵਿੱਚ ਨਵੇਂ ਦਰਬਾਰ ਹਾਲ ਦਾ ਨੀਂਹ ਪੱਥਰ

06:46 AM Apr 23, 2024 IST
ਬਾਬਾ ਸੁੱਖਾ ਸਿੰਘ ਦਰਬਾਰ ਹਾਲ ਦਾ ਨੀਂਹ ਪੱਥਰ ਰੱਖਦੇ ਹੋਏ|- ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 22 ਅਪਰੈਲ
ਸੰਪਰਦਾ ਕਾਰ ਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਮੌਜੂਦਾ ਮੁਖੀ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਸਿੱਖ ਯਾਤਰੂਆਂ ਦਾ ਜਥਾ ਗੁਰਦੁਆਰਾ ਸੰਗਤ ਟੋਲਾ, ਬੰਗਲਾ ਬਾਜ਼ਾਰ ਢਾਕਾ ਪਹੁੰਚਿਆ, ਜਿੱਥੇ ਗੁਰਮਤਿ ਸਮਾਗਮ ਹੋਇਆ ਅਤੇ ਅਰਦਾਸ ਉਪਰੰਤ ਸੰਤ ਬਾਬਾ ਸੁੱਖਾ ਸਿੰਘ ਨੇ ਨਵੇਂ ਦਰਬਾਰ ਹਾਲ ਦਾ ਨੀਂਹ ਪੱਥਰ ਰੱਖਿਆ। ਇੱਥੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਪੂਰਬ ਦੀ ਪ੍ਰਚਾਰ ਫੇਰੀ ਵੇਲੇ ਲਗਭਗ ਢਾਈ ਸਾਲ ਰਹੇ ਸਨ ਅਤੇ ਉਨ੍ਹਾਂ ਨੂੰ ਬਾਲ ਗੋਬਿੰਦ ਰਾਇ (ਗੁਰੂ ਗੋਬਿੰਦ ਸਿੰਘ) ਦੇ ਪ੍ਰਕਾਸ਼ ਦੀ ਖ਼ਬਰ ਇਸੇ ਅਸਥਾਨ ’ਤੇ ਮਿਲੀ ਸੀ| ਸਾਲ 2004 ਵਿੱਚ ਇਸ ਗੁਰਦੁਆਰਾ ਸਾਹਿਬ ਦੀ ਸੇਵਾ ਦੀ ਜ਼ਿੰਮੇਵਾਰੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਨੂੰ ਮਿਲੀ ਤਾਂ ਪਤਾ ਚੱਲਿਆ ਕਿ ਗੁਰਦੁਆਰਾ ਸਾਹਿਬ ਦੀ ਜ਼ਮੀਨ ਸਥਾਨਕ ਲੋਕਾਂ ਦੇ ਕਬਜ਼ੇ ਹੇਠ ਹੈ। ਅੱਜ ਸਮਾਗਮ ਮੌਕੇ ਬੰਗਲਾਦੇਸ਼ ਗੁਰਦੁਆਰਾ ਪ੍ਰਬੰਧਕ ਕਮੇਟੀ ਢਾਕਾ ਦੇ ਅਹੁਦੇਦਾਰ ਅਮਰ ਚੰਦ (ਪ੍ਰਧਾਨ), ਤਪਸ਼ ਲਾਲ ਚੌਧਰੀ (ਜਨਰਲ ਸੈਕਟਰੀ), ਸ਼ਾਮ ਦਾਸ (ਖਜ਼ਾਨਚੀ) ਅਤੇ ਹੋਰਨਾਂ ਤੋਂ ਇਲਾਵਾ ਅਜੈਬ ਸਿੰਘ (ਬੰਗਲਾਦੇਸ਼ ਗੁਰਦੁਆਰਾ ਮੈਨੇਜਮੈਂਟ ਬੋਰਡ ਕੋਲਕਾਤਾ) ਆਦਿ ਹਾਜਰ ਸਨ|

Advertisement

Advertisement
Advertisement