ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਬਲਿਕ ਹੈਲਥ ਯੂਨਿਟ ਦਾ ਨੀਂਹ ਪੱਥਰ ਰੱਖਿਆ

08:33 AM Jul 12, 2023 IST
ਨੀਂਹ ਪੱਥਰ ਰੱਖਦੇ ਹੋਏ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ। -ਫ਼ੋਟੋ: ਗਿੱਲ

ਗੁਰੂਸਰ ਸੁਧਾਰ: ਕਮਿਊਨਿਟੀ ਸਿਹਤ ਕੇਂਦਰ ਸੁਧਾਰ ਵਿੱਚ ਸੂਬਾ ਸਰਕਾਰ ਦੇ ਮਿਸ਼ਨ ਸਿਹਤਮੰਦ ਪੰਜਾਬ ਤਹਿਤ ਬਣਨ ਵਾਲੇ ਬਲਾਕ ਪੱਧਰੀ ‘ਪਬਲਿਕ ਹੈਲਥ ਯੂਨਿਟ’ ਦਾ ਨੀਂਹ ਪੱਥਰ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਰੱਖਿਆ। ਸੀਨੀਅਰ ਮੈਡੀਕਲ ਅਫ਼ਸਰ ਸੁਧਾਰ ਡਾ. ਦਵਿੰਦਰ ਕੁਮਾਰ ਸੰਧੂ ਅਨੁਸਾਰ ਇਸ ਯੂਨਿਟ ਵਿੱਚ ਆਧੁਨਿਕ ਲੈਬਾਰਟਰੀ ਅਤੇ ਆਈ.ਟੀ ਸੈਂਟਰ ਬਣਾਇਆ ਜਾਵੇਗਾ। ਪੰਚਾਇਤੀ ਰਾਜ ਵਿਭਾਗ ਦੇ ਜਗਦੀਪ ਸਿੰਘ ਅਨੁਸਾਰ 1600 ਵਰਗ ਫੁੱਟ ਦੇ ਇਸ ਯੂਨਿਟ ’ਤੇ ਕਰੀਬ 30 ਲੱਖ ਰੁਪਏ ਦਾ ਖ਼ਰਚਾ ਆਵੇਗਾ। ਇਸ ਮੌਕੇ ਬਲਾਕ ਪ੍ਰਧਾਨ ਰਮੇਸ਼ ਜੈਨ, ਬਲਾਕ ਵਿਕਾਸ ਅਫ਼ਸਰ ਮਲਕੀਤ ਸਿੰਘ ਭੱਟੀ, ਸਰਪੰਚ ਸੁਖਵਿੰਦਰ ਸਿੰਘ ਕਲੇਰ, ਸਰਪੰਚ ਲਖਵੀਰ ਸਿੰਘ ਐਤੀਆਣਾ ਅਤੇ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਹਸਪਤਾਲ ਦਾ ਸਟਾਫ਼ ਮੌਜੂਦ ਸੀ। -ਪੱਤਰ ਪ੍ਰੇਰਕ

Advertisement

Advertisement
Tags :
ਹੈਲਥਨੀਂਹਪੱਥਰਪਬਲਿਕਯੂਨਿਟਰੱਖਿਆ
Advertisement