For the best experience, open
https://m.punjabitribuneonline.com
on your mobile browser.
Advertisement

ਈਟੀਓ ਵੱਲੋਂ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ

09:22 AM Sep 23, 2024 IST
ਈਟੀਓ ਵੱਲੋਂ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ
ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ।
Advertisement

ਗੁਰਬਖਸ਼ਪੁਰੀ
ਤਰਨ ਤਾਰਨ, 22 ਸਤੰਬਰ
ਜ਼ਿਲ੍ਹਾ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਉੱਦਮ ਸਦਕਾ ਹਲਕੇ ਦੇ ਲੋਕਾਂ ਦੀ ਮੰਗ ਦੇ ਮੱਦੇਨਜ਼ਰ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਏ- 25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ’ਤੇ ਚਾਰ-ਮਾਰਗੀ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਈਟੀਓ ਨੇ ਦੱਸਿਆ ਕਿ ਇਤਿਹਾਸਕ ਨਗਰੀ ਤਰਨ ਤਰਨ ਵਿੱਚ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ, ਪਰ ਟਰੈਫਿਕ ਸਮੱਸਿਆ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਚਾਰ-ਮਾਰਗੀ ਰੇਲਵੇ ਓਵਰਬ੍ਰਿਜ ਬਣਨ ’ਤੇ ਤਕਰੀਬਨ 70 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਬ੍ਰਿਜ 770 ਮੀਟਰ ਲੰਬਾ ਤੇ 5.5 ਮੀਟਰ ਚੌੜਾ ਹੋਵੇਗਾ। ਸ੍ਰੀ ਈਟੀਓ ਨੇ ਦੱਸਿਆ ਕਿ ਤਕਰੀਬਨ ਡੇਢ ਸਾਲ ਦੇ ਅੰਦਰ ਓਵਰਬ੍ਰਿਜ ਦਾ ਕੰਮ ਖਤਮ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀ ਪਿਛਲੇ ਕਈ ਸਾਲਾਂ ਤੋਂ ਰੇਲਵੇ ਓਵਰ ਬ੍ਰਿਜ ਦੀ ਮੰਗ ਸੀ ਜਿਸ ਨੂੰ ਅੱਜ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੂਰਾ ਕਰਕੇ ਹਲਕਾ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਸ਼ਹਿਰ ਅੰਦਰ ਕੀਤੇ ਜਾਣ ਵਾਲੇ ਹੋਰਨਾਂ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਐਡਵੋਕੇਟ ਕੋਮਲਪ੍ਰੀਤ ਸਿੰਘ ਪੀਏ, ਜਸਕਰਨ ਸਿੰਘ, ਸਰਬਰਿੰਦਰ ਸਿੰਘ ਭਰੋਵਾਲ, ਅੰਗਰੇਜ਼ ਸਿੰਘ ਢੰਡ, ਬਲਵਿੰਦਰ ਸਿੰਘ ਬਿੱਲਾ, ਮਾਸਟਰ ਤਸਵੀਰ ਸਿੰਘ, ਪ੍ਰਿੰਸੀਪਲ ਫੂਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ|

Advertisement

Advertisement
Advertisement
Author Image

Advertisement