ਕੋਹਾਲਾ ’ਚ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਸਤੰਬਰ
ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨੂੰ ਸਬ-ਯਾਰਡ ਪਿੰਡ ਕੋਹਾਲਾ ਵਿੱਚ 28 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਬ-ਯਾਰਡ ਕੋਹਾਲਾ ਵਿੱਚ ਸ਼ੈੱਡ ਦੀ ਉਸਾਰੀ ਦੇ ਕੰਮ ਦੀ ਅੱਜ ਸ਼ੁਰੂਆਤ ਕਰਵਾਈ ਗਈ ਹੈ। ਇਸ ਦੇ ਬਣਨ ਨਾਲ ਮੰਡੀ ਵਿੱਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਵੱਡੀ ਸਹੂਲਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਸ਼ੈੱਡ ਦੀ ਉਸਾਰੀ ਦੇ ਕੰਮ ਦਾ ਟੈਂਡਰ ਹੋ ਚੁੱਕਾ ਹੈ ਅਤੇ ਇਹ ਦੋ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਇਸ ਤੋਂ ਇਲਾਵਾ 13 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ।