ਬਲਾਚੌਰ ’ਚ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ
08:35 PM Jun 23, 2023 IST
ਗੁਰਦੇਵ ਸਿੰਘ ਗਹੂੰਣ
Advertisement
ਬਲਾਚੌਰ, 8 ਜੂਨ
ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਨੇ ਪੰਜਾਬ ਸਰਕਾਰ ਦੀ ਸੂਬੇ ਦੇ ਹਰ ਸ਼ਹਿਰ ਨੂੰ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਹੂਲਤਾਂ ਦੇਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਤੇ ਇਮਾਨਦਾਰ ਪ੍ਰਸ਼ਾਸਨ ਹੀ ਇੱਕੋ ਇੱਕ ਏਜੰਡਾ ਹੈ। ਨਗਰ ਕੌਂਸਲ ਦਫ਼ਤਰ ਬਲਾਚੌਰ ਵਿਖੇ ਸ਼ਹਿਰ ਦੇ ਸਤਿ ਸਾਹਿਬ ਅਤੇ ਨਾਲ ਲੱਗਦੇ ਇਲਾਕਿਆਂ ਵਾਸਤੇ ਵਿਧਾਇਕਾ ਸੰਤੋਸ਼ ਕਟਾਰੀਆ ਦੀ ਮੌਜੂਦਗੀ ‘ਚ 6.21 ਕਰੋੜ ਰੁਪਏ ਦੇ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰਖਦਿਆਂ ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਯਕੀਨੀ ਬਣਾਉਣ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰ ਸੁਵਿਧਾ ਦੇਣਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਵਿੱਚ 13.6 ਕਿਲੋਮੀਟਰ ਨਵੀਂ ਪਾਈਪ ਲਾਈਨ ਵਿਛਾਈ ਜਾਵੇਗੀ। ਬਲਾਚੌਰ ਸ਼ਹਿਰ ਦੇ 63 ਲੱਖ ਰੁਪਏ ਦੇ ਵਿਕਾਸ ਕਾਰਜ ਅਗਲੇ ਦਿਨਾਂ ‘ਚ ਸ਼ੁਰੂ ਕਰ ਦਿੱਤੇ ਜਾਣਗੇ।
Advertisement
Advertisement