ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਤੀ ਦਾ ਕਤਲ ਕਰਨ ਵਾਲੀ ਔਰਤ ਦੇ ਚਾਰ ਸਾਥੀ ਗ੍ਰਿਫ਼ਤਾਰ

06:57 AM Jun 21, 2024 IST

ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 20 ਜੂਨ
ਥਾਣਾ ਸਿਟੀ ਜ਼ੀਰਾ ਪੁਲੀਸ ਨੇ ਪ੍ਰੇਮੀ ਅਤੇ ਉਸ ਦੇ ਸਾਥੀਆਂ ਨਾਲ ਰਲ ਕੇ ਆਪਣੇ ਪਤੀ ਨੂੰ ਅਗਵਾ ਕਰਵਾਉਣ ਵਾਲੀ ਔਰਤ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਉਸ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਐੱਸਪੀ ਜ਼ੀਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਵਾਸੀ ਪਿੰਡ ਮੰਗੇਵਾਲਾ ਜ਼ਿਲ੍ਹਾ ਮੋਗਾ ਨੇ ਪੁਲੀਸ ਨੂੰ ਦੱਸਿਆ ਸੀ ਕਿ ਪ੍ਰੇਮ ਸਬੰਧਾਂ ਕਾਰਨ 6 ਜੂਨ ਨੂੰ ਉਸ ਦੀ ਭਰਜਾਈ ਸੁਖਦੀਪ ਕੌਰ ਵੱਲੋਂ ਆਪਣੇ ਪ੍ਰੇਮੀ ਹਰਜਿੰਦਰ ਸਿੰਘ ਵਾਸੀ ਪਿੰਡ ਗੰਡੀਵਿੰਡ ਅਤੇ ਉਸ ਦੇ ਸਾਥੀਆਂ ਨਾਲ ਰਲ ਕੇ ਉਸ ਦੇ ਭਰਾ ਮਨਜੀਤ ਸਿੰਘ ਨੂੰ ਅਗਵਾ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਪੁਲੀਸ ਨੇ ਗੁਰਸੇਵਕ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਮਨਜੀਤ ਸਿੰਘ ਦੀ ਪਤਨੀ ਸੁਖਦੀਪ ਕੌਰ ਨੂੰ 13 ਜੂਨ ਨੂੰ ਉਸ ਦੇ ਨਾਨਕੇ ਪਿੰਡ ਕੋਟਦਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸੁਖਦੀਪ ਕੌਰ ਤੋਂ ਪੁੱਛ-ਪੜਤਾਲ ਉਪਰੰਤ ਪੁਲੀਸ ਨੇ ਹਰਜਿੰਦਰ ਸਿੰਘ, ਗੁਰਲੀਨ ਉਰਫ਼ ਮੋਟਾ ਨੂੰ ਵਾਰਦਾਤ ’ਚ ਵਰਤੀ ਗਈ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਰਸ਼ਦੀਪ ਸਿੰਘ ਨੂੰ ਉਸ ਦੇ ਘਰ ਤੋਂ ਕਾਬੂ ਕੀਤਾ ਹੈ। ਮੁਲਜ਼ਮਾਂ ਨੇ ਪੁੱਛ-ਪੜਤਾਲ ਦੌਰਾਨ ਮੰਨਿਆ ਕਿ ਉਨ੍ਹਾਂ ਨੇ 6 ਅਤੇ 7 ਜੂਨ ਦੀ ਰਾਤ ਨੂੰ ਮਨਜੀਤ ਸਿੰਘ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ ਅਤੇ ਉਸ ਦੀ ਲਾਸ਼ ਨੂੰ ਪੱਥਰਾਂ ਅਤੇ ਤਾਰ ਨਾਲ ਬੰਨ੍ਹ ਕੇ ਪਿੰਡ ਕੰਬੋਅ ਢਾਏ ਨਜ਼ਦੀਕ ਬਿਆਸ ਦਰਿਆ ਵਿੱਚ ਸੁੱਟ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਮਨਜੀਤ ਸਿੰਘ ਦੀ ਲਾਸ਼ ਦੀ ਭਾਲ ਕਰ ਰਹੀ ਹੈ ਅਤੇ ਘਟਨਾ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

Advertisement

Advertisement
Advertisement