For the best experience, open
https://m.punjabitribuneonline.com
on your mobile browser.
Advertisement

ਚਾਰ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ

08:04 AM Sep 20, 2024 IST
ਚਾਰ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਸਤੰਬਰ
ਪੁਲੀਸ ਵੱਲੋਂ ਵੱਖ ਵੱਖ ਥਾਵਾਂ ਤੋਂ ਅੱਜ ਹੈਰੋਇਨ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇਸੇ ਸਬੰਧ ਵਿੱਚ ਇੱਕ ਔਰਤ ਸਣੇ ਦੋ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਨ੍ਹਾਂ ਦੋ ਲੜਕਿਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ 10 ਗ੍ਰਾਮ ਹੈਰੋਇਨ ਅਤੇ ਇੱਕ ਮੋਬਾਈਲ ਫੋਨ ਬਰਾਮਦ ਹੋਇਆ। ਮੁਲਜ਼ਮਾਂ ਦੀ ਪਛਾਣ ਦੀਪਕ ਵਾਸੀ ਗਵਾਲਿਆਂ ਵਾਲੀ ਗਲੀ ਸਲੇਮ ਟਾਬਰੀ ਤੇ ਸੰਦੀਪ ਕੁਮਾਰ ਵਾਸੀ ਪ੍ਰੀਤਮ ਨਗਰ, ਹੈਬੋਵਾਲ ਵਜੋਂ ਹੋਈ ਹੈ, ਜਿਨ੍ਹਾਂ ਦੱਸਿਆ ਕਿ ਇਹ ਹੈਰੋਇਨ ਉਹ ਪੂਜਾ ਉਰਫ਼ ਮਹਿੰਦੋ ਵਾਸੀ ਮੁਹੱਲਾ ਪੀਰੂ ਬੰਦਾ ਸਲੇਮ ਟਾਬਰੀ ਅਤੇ ਅਸ਼ੋਕਾ ਘੋੜਾ ਕੋਲੋਂ ਲਿਆਏ ਸਨ। ਪੁਲੀਸ ਵੱਲੋਂ ਦੋਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਇੱਕ ਲੁੱਟ-ਖੋਹ ਦੇ ਮਾਮਲੇ ਦੀ ਪੜਤਾਲ ਕਰਦਿਆਂ ਮੁਲਜ਼ਮਾਂ ਮੁਨੀਸ਼ ਕੁਮਾਰ ਉਰਫ ਸੋਨੂੰ ਵਾਸੀ ਨਿਊ ਗੁਰਨਾਮ ਨਗਰ ਜੱਸੀਆਂ ਰੋਡ ਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਵਾਸੀ ਮੁਹੱਲਾ ਪੀਰੂ ਬੰਦਾ ਸਲੇਮ ਟਾਬਰੀ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 9 ਗ੍ਰਾਮ ਹੈਰੋਇਨ ਤੇ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਇੱਕ ਲੜਕੇ ਨੂੰ ਧਮਕਾ ਕੇ 1100 ਦੀ ਨਕਦੀ ਅਤੇ ਉਸ ਦਾ ਮੋਬਾਈਲ ਫੋਨ ਲੈ ਕੇ ਦੌੜੇ ਸਨ, ਜਿਸ ਸਬੰਧੀ ਲੜਕੇ ਦੇ ਪਿਤਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਕੇਸ ਦੀ ਪੜਤਾਲ ਦੌਰਾਨ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

Advertisement

Advertisement
Advertisement
Author Image

sukhwinder singh

View all posts

Advertisement