ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੇ ਮੋਟਰਸਾਈਕਲ ਤੇ ਮੋਬਾਈਲ ਫੋਨ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ

07:34 AM Nov 17, 2024 IST

 

Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਨਵੰਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਸੱਤ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਅਤੇ ਮੋਬਾਈਲ ਫੋਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਦਰੇਸੀ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਆਈਸੀਆਈਸੀ ਚੌਕ ਮੌਜੂਦ ਸੀ ਤਾਂ ਬਿਨਾਂ ਨੰਬਰੀ ਮੋਟਰ ਸਾਈਕਲ ’ਤੇ ਸਵਾਰ ਚੋਰੀ ਦੇ ਈ-ਰਿਕਸ਼ਾ ਨੂੰ ਵੇਚਣ ਲਈ ਗਾਹਕ ਦੀ ਤਲਾਸ਼ ਸਬੰਧੀ ਅੰਬੇਦਕਰ ਭਵਨ ਨੇੜੇ ਜਲੰਧਰ ਬਾਈਪਾਸ ਤੋਂ ਰੋਹਿਤ ਕੁਮਾਰ ਵਾਸੀ ਅਮਰ ਕਲੋਨੀ ਅਤੇ ਰਘਬੀਰ ਸਿੰਘ ਵਾਸੀ ਅਸ਼ੋਕ ਵਿਹਾਰ ਕਲੋਨੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੂੰ ਪਿੰਡ ਸਾਹਿਬਪੁਰਾ ਵਾਸੀ ਸੰਦੀਪ ਕੌਰ ਨੇ ਦੱਸਿਆ ਹੈ ਕਿ ਉਹ ਆਪਣੀ ਦੋਸਤ ਨਾਲ ਸਿਦਕਮੋਰਿਜੋਰਟ ਪੈਲੇਸ ਜੀਟੀ ਜਲੰਧਰ ਰੋਡ ਤੋਂ ਵਿਆਹ ਸਮਾਗਮ ਤੋਂ ਘਰ ਜਾਣ ਲਈ ਪੈਲੇਸ ਦੇ ਬਾਹਰ ਖੜ੍ਹ ਕੇ ਆਟੋ ਦੀ ਉਡੀਕ ਕਰ ਰਹੀਆਂ ਸੀ ਤਾਂ ਪਿੱਛੋਂ ਦੀ ਤਿੰਨ ਲੜਕੇ ਸਪਲੈਂਡਰ ਮੋਟਰਸਾਈਕਲ ’ਤੇ ਆਏ ਅਤੇ ਉਸ ਦੇ ਹੱਥ ਵਿੱਚ ਫੜਿਆ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਪੁਲੀਸ ਨੇ ਦੌਰਾਨੇ ਤਫ਼ਤੀਸ਼ ਅਮਨ ਨਗਰ ਭੱਟੀਆਂ ਵਾਸੀ ਸੁਖਵਿੰਦਰ ਸਿੰਘ, ਰਾਹੁਲ ਅਤੇ ਨਿਤਿਨ ਸ਼ਰਮਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋ 2 ਮੋਬਾਈਲ ਫੋਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।

Advertisement
Advertisement