ਚੋਰ ਗਰੋਹ ਦੀਆਂ ਤਿੰਨ ਔਰਤਾਂ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ
11:12 AM Sep 02, 2024 IST
Advertisement
ਪੱਤਰ ਪ੍ਰੇਰਕ
ਸ਼ਾਹਕੋਟ, 1 ਸਤੰਬਰ
ਡੀਐਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਮਹਿਤਪੁਰ ਦੇ ਮੁਖੀ ਜੈ ਪਾਲ ਸਿੰਘ ਨੇ ਚੋਰ ਗਰੋਹ ਦੀਆਂ ਤਿੰਨ ਔਰਤਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਚੋਰ ਗਰੋਹ ਦੀਆਂ ਔਰਤਾਂ ਨੇ ਕੁਝ ਦਿਨ ਪਹਿਲਾਂ ਜਸਬੀਰ ਕੌਰ ਪਤਨੀ ਮੱਘਰ ਸਿੰਘ ਵਾਸੀ ਆਦਰਮਾਨ ਦੇ ਉਸ ਸਮੇਂ ਚਾਲੀ ਹਜ਼ਾਰ ਰੁਪਏ ਚੋਰੀ ਕਰ ਲਏ ਸਨ ਜਿਸ ਸਮੇਂ ਉਹ ਪੰਜਾਬ ਨੈਸ਼ਨਲ ਬੈਂਕ ਵਿੱਚੋਂ ਰਾਸ਼ੀ ਲੈ ਕੇ ਬਾਹਰ ਨਿਕਲੀ ਸੀ। ਉਨ੍ਹਾਂ ਦੱਸਿਆ ਕਿ ਪੀੜਤਾਂ ਵੱਲੋਂ ਥਾਣੇ ਵਿਚ ਸੂਚਨਾ ਦੇਣ ਉਪਰੰਤ ਪੁਲੀਸ ਨੇ ਆਧੁਨਿਕ ਤਕਨੀਕ ਦੀ ਮਦਦ ਨਾਲ ਚੋਰੀ ਕਰਨ ਵਾਲੇ ਗਰੋਹ ਦੀਆਂ ਤਿੰਨ ਔਰਤਾਂ ਅਤੇ ਉਨ੍ਹਾਂ ਦੇ ਸਾਥੀ ਇਕ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਪਹਿਲਾ ਵੀ ਕਈ ਥਾਣਿਆਂ ਵਿੱਚ ਅਪਰਾਧਿਕ ਮਾਮਲੇ ਦਰਜ ਹਨ।
Advertisement
Advertisement