ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਟਰੋਲ ਪੰਪ ਤੋਂ ਨਕਦੀ ਲੁੱਟਣ ਵਾਲੇ ਚਾਰ ਮੁਲਜ਼ਮ ਕਾਬੂ

06:57 AM Sep 17, 2024 IST
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 16 ਸਤੰਬਰ
ਇੱਥੇ ਦਸ ਦਿਨ ਪਹਿਲਾਂ ਰਾਜਪੁਰਾ ਰੋਡ ਸਥਿਤ ਪਿੰਡ ਮੁਰਾਦਪੁਰ ਵਿੱਚ ਸਵਰਨ ਸਿੰਘ ਆਇਲ ਕੰਪਨੀ ’ਤੇ ਅਧਾਰਤ ਪੈਟਰੋਲ ਪੰਪ ’ਤੇ ਵਾਪਰੀ ਲੁੱਟ-ਖੋਹ ਦੀ ਘਟਨਾ ਨੂੰ ਹੱਲ ਕਰਦਿਆਂ ਸਥਾਨਕ ਪੁਲੀਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਵਾਰਦਾਤ ਦੌਰਾਨ ਦੋ ਅਣਪਛਾਤੇ ਮੋਟਰਸਾਈਕਲ ਸਵਾਰ 33 ਹਜ਼ਾਰ ਰੁਪਏ ਲੁੱਟ ਕੇ ਲੈ ਗਏ ਸਨ। ਮੀਡੀਆ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਲੁੱਟ ਦੀ ਇਸ ਵਾਰਦਾਤ ਨੂੰ ਗੁਰਦੀਪ ਸਿੰਘ ਕਰਨ ਅਤੇ ਸਾਹਿਬ ਸਿੰਘ ਵਾਸੀਆਨ ਪੱਬਰੀ ਜ਼ਿਲ੍ਹਾ ਪਟਿਆਲਾ ਨੇ ਅੰਜਾਮ ਦਿੱਤਾ। ਜਦਕਿ ਪੈਟਰੋਲ ਪੰਪ ਦੇ ਮੁਲਾਜ਼ਮ ਮਨਪ੍ਰੀਤ ਸਿੰਘ ਮਨੀ ਤੇ ਸਿਮਰਜੀਤ ਸਿੰਘ ਸਿੰਮੂ ਵਾਸੀਆਨ ਪੱਬਰੀ ਅਤੇ ਸੰਦੀਪ ਸਿੰਘ ਮੋਨੂ ਵਾਸੀ ਰਾਜਪੁਰਾ ਦੀ ਵੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮਿਲੀਭੁਗਤ ਰਹੀ। ਡੀਐੱਸਪੀ ਗੁਰਦੇਵ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ’ਚੋਂ ਸਾਹਿਬ ਸਿੰਘ ਨੂੰ ਛੱਡ ਕੇ ਬਾਕੀ ਚਾਰੇ ਮੁਲਜ਼ਮ ਗ੍ਰਿਫਤਾਰ ਕਰ ਲਏ ਹਨ। ਇੰਸਪੈਕਟਰ ਸ਼ਮਿੰਦਰ ਸਿੰਘ ਦਾ ਕਹਿਣਾ ਸੀ ਕਿ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਜਿੱਥੇ ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਪਛਾਣ ਕੀਤੀ, ਉੱਥੇ ਹੀ ਇਹ ਤੱਥ ਵੀ ਸਾਹਮਣੇ ਆਏ ਹਨ ਕਿ ਦੀ ਘਟਨਾ ਨੂੰ ਪੈਟਰੋਲ ਪੰਪ ਦੇ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਅੰਜਾਮ ਦਿੱਤਾ ਸੀ। ਪ੍ਰੈੱਸ ਕਾਨਫਰੰਸ ਦੌਰਾਨ ਐੱਸਪੀ (ਡੀ) ਯੋਗੇਸ਼ ਸ਼ਰਮਾ, ਡੀਐੱਸਪੀ (ਡੀ) ਗੁਰਦੇਵ ਸਿੰਘ ਧਾਲੀਵਾਲ ਅਤੇ ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਵੀ ਮੌਜੂਦ ਸਨ। ਉੱਤਰ ਪ੍ਰੀਤ ਚੌਕੀ ਬਹਾਦਰਗੜ੍ਹ ਦੇ ਇੰਚਾਰਜ ਜੈਦੀਪ ਸ਼ਰਮਾ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਖਿਲਾਫ ਥਾਣਾ ਸਦਰ ਪਟਿਆਲਾ ਵਿੱਚ ਕੇਸ ਦਰਜ ਕੀਤਾ ਗਿਆ।

Advertisement

Advertisement