ਸਾਢੇ ਚਾਰ ਕੁਇੰਟਲ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
10:18 AM Jan 13, 2025 IST
ਅੰਮ੍ਰਿਤਸਰ: ਜ਼ਿਲ੍ਹਾ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 37 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਅਤੇ ਇੱਕ ਵੱਖਰੇ ਕੇਸ ਵਿੱਚ 450 ਕਿੱਲੋ ਲਾਹਣ ਬਰਾਮਦ ਕੀਤੀ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਝੰਡੇਰ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਆਕਾਸ਼ਦੀਪ ਸਿੰਘ ਉਰਫ ਆਕਾਸ਼ ਵਾਸੀ ਝੰਡੇਰ ਨੂੰ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਕੋਲੋਂ ਪੁਲੀਸ ਨੇ 37 ਹਜ਼ਾਰ ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮਜੀਠਾ ਹੇਠ ਆਉਂਦੇ ਇਲਾਕੇ ਵਿੱਚੋਂ 450 ਕਿਲੋ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧ ’ਚ ਰਾਜਵਿੰਦਰ ਸਿੰਘ ਉਰਫ ਰਾਜਾ ਤੇ ਸੁਖਚੈਨ ਸਿੰਘ ਦੋਵਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। -ਟਨਸ
Advertisement
Advertisement