ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਸਾਇਟੀ ’ਚੋਂ ਸਾਮਾਨ ਚੋਰੀ ਕਰਨ ਵਾਲੇ ਚਾਰ ਕਾਬੂ

07:28 AM Nov 27, 2024 IST

ਜ਼ੀਰਾ (ਪੱਤਰ ਪ੍ਰੇਰਕ):

Advertisement

ਇੱਥੋਂ ਦੀ ਬਸਤੀ ਬੂਟੇ ਵਾਲੀ ਦੀ ਕੋਆਪਰੇਟਿਵ ਸੁਸਾਇਟੀ ਵਿੱਚੋਂ ਸਾਮਾਨ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਥਾਣਾ ਸਦਰ ਜ਼ੀਰਾ ਪੁਲੀਸ ਵੱਲੋਂ ਚੋਰੀ ਕੀਤੇ ਸਾਮਾਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਡੀਐੱਸਪੀ ਜ਼ੀਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜ਼ੀਰਾ ਦੇ ਪਿੰਡ ਬਸਤੀ ਬੂਟੇ ਵਾਲੀ ਤੋਂ ਇਤਲਾਹ ਮਿਲੀ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੋਆਪਰੇਟਿਵ ਸੁਸਾਇਟੀ ਵਿੱਚੋਂ ਘਰੇਲੂ ਵਰਤੋਂ ਦਾ ਸਾਮਾਨ ਚੋਰੀ ਕਰ ਲਿਆ ਗਿਆ ਹੈ ਜਿਸ ਦੀ ਕੀਮਤ ਲੱਖ ਰੁਪਏ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮਾਮਲੇ ਦੀ ਜਾਂਚ ਕਰਕੇ ਮੁਲਜ਼ਮ ਜਸਕਰਨ ਸਿੰਘ, ਹੀਰਾ ਸਿੰਘ, ਬਲਜੀਤ ਸਿੰਘ ਵਾਸੀਆਨ ਬਸਤੀ ਬੂਟੇ ਵਾਲੀ ਅਤੇ ਕਮਲਵੀਰ ਸਿੰਘ ਵਾਸੀ ਬੁੱਟਰ ਰੋਸ਼ਨ ਸ਼ਾਹ ਵਾਲਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਇੱਕ ਚਿੱਟਾ ਹਾਥੀ ਅਤੇ ਸੁਸਾਇਟੀ ਵਿੱਚੋਂ ਚੋਰੀ ਕੀਤਾ ਸਮਾਨ ਬਰਾਮਦ ਕਰ ਲਿਆ ਹੈ। ਉਨ੍ਹਾਂ ਆਖਿਆ ਕਿ ਬਾਕੀ ਮੁਲਜ਼ਮਾਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
Advertisement