ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਤਰਕਾਰ ਖ਼ੁਦਕੁਸ਼ੀ ਮਾਮਲੇ ਵਿੱਚ ਚਾਰ ਗ੍ਰਿਫ਼ਤਾਰ

10:11 AM Aug 22, 2023 IST

ਪੱਤਰ ਪ੍ਰੇਰਕ
ਜਲੰਧਰ, 21 ਅਗਸਤ
ਇਥੋਂ ਦੀ ਪੁਲੀਸ ਨੇ ਪੱਤਰਕਾਰ ਰਵੀ ਗਿੱਲ ਦੇ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਚਾਰ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਰਵੀ ਨੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਹੋਟਲ ਦੇ ਕਮਰੇ ਵਿੱਚ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਸੀ। ਹਿਰਾਸਤ ’ਚ ਲਏ ਗਏ ਵਿਅਕਤੀਆਂ ਦੀ ਪਛਾਣ ਕੀਰਤੀ ਗਿੱਲ, ਉਸ ਦੇ ਭਰਾ ਸ਼ੁਭਮ ਗਿੱਲ, ਸਾਜਨ ਨਰਵਾਲ ਅਤੇ ਰਾਜੇਸ਼ ਕਪਿਲ ਵਜੋਂ ਹੋਈ ਹੈ। ਕੀਰਤੀ, ਸ਼ੁਭਮ ਤੇ ਸਾਜਨ ਨੂੰ ਪੁਲੀਸ ਨੇ ਐਤਵਾਰ ਸ਼ਾਮ ਨੂੰ ਹਿਰਾਸਤ ’ਚ ਲੈ ਲਿਆ ਸੀ, ਜਦਕਿ ਰਾਜੇਸ਼ ਕਪਿਲ ਨੂੰ ਅੱਜ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਵਿੱਚ ਦੋ ਪੁਲੀਸ ਮੁਲਾਜ਼ਮਾਂ ਨੂੰ ਪੁਲੀਸ ਲਾਈਨ ਭੇਜ ਦਿੱਤਾ ਗਿਆ ਹੈ।

Advertisement

Advertisement