For the best experience, open
https://m.punjabitribuneonline.com
on your mobile browser.
Advertisement

ਆਟੋ ਚਾਲਕ ਦੀ ਹੱਤਿਆ ਦੇ ਮਾਮਲੇ ’ਚ ਚਾਰ ਗ੍ਰਿਫ਼ਤਾਰ

08:44 AM Jun 08, 2024 IST
ਆਟੋ ਚਾਲਕ ਦੀ ਹੱਤਿਆ ਦੇ ਮਾਮਲੇ ’ਚ ਚਾਰ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਪਠਾਨਕੋਟ, 7 ਜੂਨ
ਬੀਤੇ ਦਿਨ ਆਟੋ ਚਾਲਕ ਦੀ ਹੱਤਿਆ ਦੇ ਮਾਮਲੇ ਵਿੱਚ ਪੁਲੀਸ ਨੇ ਨਾਮਜ਼ਦ ਕੀਤੇ ਪੰਜ ’ਚੋਂ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਜਿਉਂ ਹੀ ਪੁਲੀਸ ਦੇ ਸਾਹਮਣੇ ਮਾਮਲਾ ਆਇਆ ਤਾਂ ਡੀਐੱਸਪੀ ਸਿਟੀ ਸੁਮੀਰ ਸਿੰਘ ਮਾਨ ਅਤੇ ਥਾਣਾ ਡਿਵੀਜ਼ਨ ਨੰਬਰ 2 ਦੇ ਮੁਖੀ ਅਕਾਸ਼ ਦੱਤ ਦੀ ਅਗਵਾਈ ਹੇਠ ਗਠਿਤ ਟੀਮ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਹੱਤਿਆ ਕਾਂਡ ਦੇ ਪਿੱਛੇ ਸਿਰਫ ਸਵਾਰੀਆਂ ਨੂੰ ਲੈ ਕੇ ਚੱਲ ਆ ਰਹੀ ਰੰਜ਼ਿਸ਼ ਦਾ ਮਾਮਲਾ ਸੀ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਹਾਊਸਿੰਗ ਬੋਰਡ ਕਲੋਨੀ, ਰਣਜੀਤ ਸਿੰਘ ਉਰਫ ਡੱਡੂ, ਸਾਹਿਬ ਸਿੰਘ ਉਰਫ ਸਾਬੀ ਵਾਸੀ ਹਾਊਸਿੰਗ ਬੋਰਡ ਕਲੋਨੀ, ਆਕਾਸ਼ ਉਰਫ ਕਾਸ਼ੀ ਵਾਸੀ ਹਾਊਸਿੰਗ ਬੋਰਡ ਕਲੋਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਹਨੀ ਵਾਸੀ ਹਾਊਸਿੰਗ ਬੋਰਡ ਕਲੋਨੀ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਅਜੇ ਬਾਕੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×