ਲੁੱਟ-ਖੋਹ ਕਰਨ ਦੇ ਮਾਮਲੇ ਵਿੱਚ ਚਾਰ ਗ੍ਰਿਫਤਾਰ
08:05 AM Nov 10, 2023 IST
Advertisement
ਅੰਮ੍ਰਤਿਸਰ: ਸਥਾਨਕ ਕਟੜਾ ਸ਼ੇਰ ਸਿੰਘ ਵਿਚ ਇੱਕ ਦਵਾਈਆਂ ਦੀ ਦੁਕਾਨ ’ਤੇ ਲੁੱਟ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਲੁੱਟੀ ਹੋਈ ਰਕਮ ਵਿੱਚੋਂ 50 ਹਜ਼ਾਰ ਰੁਪਏ ਦੀ ਨਕਦੀ ਸਣੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਪ੍ਰਿੰਸਪਾਲ ਸਿੰਘ, ਮਨਮੋਹਨ ਸਿੰਘ ,ਗੁਰਜਿੰਦਰ ਸਿੰਘ ਅਤੇ ਸੁਨੀਲ ਕੁਮਾਰ ਵਜੋਂ ਹੋਈ ਹੈ। ਪੁਲੀਸ ਨੇ ਇਸ ਸਬੰਧ ਵਿੱਚ ਨਤਿੀਸ਼ ਸਰੀਨ ਵੱਲੋਂ ਦਰਜ ਕਰਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੇਸ ਦਰਜ ਕੀਤਾ ਸੀ। ਇਨ੍ਹਾਂ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਦੁਕਾਨ ਵਿੱਚੋਂ ਸਾਢੇ ਪੰਜ ਲੱਖ ਰੁਪਏ ਅਤੇ ਮੋਬਾਈਲ ਫੋਨ ਖੋਹ ਲਏ ਸਨ ਅਤੇ ਫਰਾਰ ਹੋ ਗਏ ਸਨ। ਇਸ ਸਬੰਧ ਵਿੱਚ ਥਾਣਾ ਈ ਡਿਵੀਜ਼ਨ ਵਿਖੇ ਕੇਸ ਦਰਜ ਕੀਤਾ ਗਿਆ ਸੀ।
Advertisement
Advertisement