ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਰਤ ਦੀ ਮੌਤ ਦੇ ਮਾਮਲੇ ਵਿੱਚ ਚਾਰ ਗ੍ਰਿਫ਼ਤਾਰ

07:36 AM Oct 04, 2024 IST

ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 3 ਅਕਤੂਬਰ
ਗਲੀ ਦੇ ਨਾਜਾਇਜ਼ ਕਬਜ਼ੇ ਦੇ ਝਗੜੇ ਵਿੱਚ ਔਰਤ ਦੀ ਮੌਤ ਦੇ ਮਾਮਲੇ ’ਚ ਪੁਲੀਸ ਨੇ ਕੁਝ ਘੰਟਿਆਂ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਐੱਸਪੀ ਬੁਢਲਾਡਾ ਗਮਦੂਰ ਸਿੰਘ ਚਹਿਲ ਨੇ ਦੱਸਿਆ ਕਿ 29 ਸਤੰਬਰ ਨੂੰ ਪਿੰਡ ਆਲਮਪੁਰ ਮੰਦਰਾਂ ਵਿੱਚ ਗਲੀ ਦੇ ਝਗੜੇ ਨੂੰ ਲੈ ਕੇ ਕੁੱਟਮਾਰ ਦੌਰਾਨ ਆਪਣੀ ਨੂੰਹ ਨੂੰ ਛਡਾਉਣ ਗਈ ਨਸੀਬ ਕੌਰ ਨੂੰ ਧਰਤੀ ਨਾਲ ਪਟਕ ਕੇ 2 ਔਰਤਾਂ ਸਮੇਤ 4 ਵਿਅਕਤੀਆਂ ਨੇ ਮਾਰ ਦਿੱਤਾ ਸੀ। ਪੁਲੀਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸੁਖਪਾਲ ਕੌਰ, ਕਰਮਜੀਤ ਕੌਰ, ਬਲਤੇਜ ਸਿੰਘ, ਬਿੰਦਰ ਸਿੰਘ ਨੂੰ ਪਿੰਡ ਚੋਟੀਆਂ ਜ਼ਿਲ੍ਹਾ ਸੰਗਰੂਰ ਤੋਂ ਗ੍ਰਿਫ਼ਤਾਰ ਕਰ ਲਿਆ ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦੀ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਨੇ ਕੱਲ੍ਹ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਧਰਨਾ ਦਿੱਤਾ ਸੀ।

Advertisement

Advertisement