For the best experience, open
https://m.punjabitribuneonline.com
on your mobile browser.
Advertisement

ਕੁੱਟਮਾਰ ਦੇ ਦੋ ਮਾਮਲਿਆਂ ’ਚ ਚਾਰ ਗ੍ਰਿਫ਼ਤਾਰ

10:56 AM Oct 19, 2024 IST
ਕੁੱਟਮਾਰ ਦੇ ਦੋ ਮਾਮਲਿਆਂ ’ਚ ਚਾਰ ਗ੍ਰਿਫ਼ਤਾਰ
Advertisement

ਪੱਤਰ ਪੇ੍ਰਰਕ
ਕਾਲਾਂਵਾਲੀ, 18 ਅਕਤੂਬਰ
ਕਾਲਾਂਵਾਲੀ ਪੁਲੀਸ ਨੇ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਮੁਲਜ਼ਮ ਅਮਰਜੀਤ ਉਰਫ਼ ਪਰਵਿੰਦਰ ਉਰਫ਼ ਗੱਗੂ ਵਾਸੀ ਕਾਲਾਂਵਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਲਾਂਵਾਲੀ ਥਾਣਾ ਇੰਚਾਰਜ ਰਾਮਫਲ ਨੇ ਦੱਸਿਆ ਕਿ 2 ਅਕਤੂਬਰ ਨੂੰ ਜਸਵੀਰ ਸਿੰਘ ਵਾਸੀ ਪਿੰਡ ਕਾਲਾਂਵਾਲੀ ਜ਼ਿਲ੍ਹਾ ਸਿਰਸਾ ਦੇ ਬਿਆਨਾਂ ’ਤੇ ਮੁਲਜ਼ਮਾਂ ਵੱਲੋਂ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਕੇਸ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਇੱਕ ਹੋਰ ਮਾਮਲੇ ’ਚ 10 ਅਕਤੂਬਰ ਨੂੰ ਵਾਰਡ ਨੰਬਰ 9 ਮੰਡੀ ਕਾਲਾਂਵਾਲੀ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ ਦੇ ਬਿਆਨਾਂ ’ਤੇ ਮੁਲਜ਼ਮਾਂ ਵੱਲੋਂ ਉਸ ਦੀ ਕੁੱਟਮਾਰ ਕਰਨ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

Advertisement

Advertisement
Advertisement
Author Image

sukhwinder singh

View all posts

Advertisement