ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਸਕਰੈਪ ਡੀਲਰ ਸਮੇਤ ਚਾਰ ਗ੍ਰਿਫ਼ਤਾਰ

08:36 AM Jan 30, 2024 IST

ਪੱਤਰ ਪ੍ਰੇਰਕ
ਫਰੀਦਾਬਾਦ, 29 ਜਨਵਰੀ
ਪੁਲੀਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਸਕਰੈਪ ਡੀਲਰ ਸਮੇਤ ਚਾਰ ਮੁਲਜ਼ਮ ਕਾਬੂ ਕੀਤੇ ਹਨ। ਏਸੀਪੀ ਕ੍ਰਾਈਮ ਅਮਨ ਯਾਦਵ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿੱਚ ਦੇਵੇਂਦਰ ਉਰਫ ਦੇਵਾਨ (44), ਅਨਿਲ ਉਰਫ ਭੂਸ਼ਨ (26), ਯਾਮੀਨ ਉਰਫ ਭੋਲੂ (35) ਅਤੇ ਅਬਦੁਲ ਰਹਿਮਾਨ (50) ਦੇ ਨਾਂ ਸ਼ਾਮਲ ਹਨ। ਮੁਲਜ਼ਮ ਦੇਵੇਂਦਰ ਦੀ ਸੈਕਟਰ 81 ਵਿੱਚ ਕਾਰ ਵਰਕਸ਼ਾਪ ਹੈ, ਜਦੋਂਕਿ ਮੁਲਜ਼ਮ ਅਬਦੁਲ ਰਹਿਮਾਨ ਪਲਵਲ ਵਿੱਚ ਸਕਰੈਪ ਡੀਲਰ ਵਜੋਂ ਕੰਮ ਕਰਦਾ ਹੈ। ਦੇਵੇਂਦਰ ਨੂੰ ਚੋਰੀ ਦੀ ਗੱਡੀ ਸਮੇਤ ਗ੍ਰਿਫਤਾਰ ਕੀਤਾ ਸੀ। ਮਾਮਲੇ ਦੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ, ਜਿਸ ‘ਚ ਖੁਲਾਸਾ ਹੋਇਆ ਕਿ ਉਸ ਨੇ ਆਪਣੇ ਤਿੰਨ ਉਪਰੋਕਤ ਸਾਥੀਆਂ ਨਾਲ ਮਿਲ ਕੇ ਵਾਹਨ ਚੋਰੀ ਅਤੇ ਵੇਚਣ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੁਲੀਸ ਰਿਮਾਂਡ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਫਰੀਦਾਬਾਦ ਵਿੱਚ ਦਰਜ 4 ਕੇਸਾਂ ਵਿੱਚ ਚੋਰੀ ਕੀਤੀਆਂ 4 ਗੱਡੀਆਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 2 ਵੈਗਨਆਰ, 1 ਆਲਟੋ ਅਤੇ 1 ਈਕੋ ਗੱਡੀ ਸ਼ਾਮਲ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਫਰੀਦਾਬਾਦ ਵਿੱਚ ਵਾਹਨ ਚੋਰੀ ਦੀਆਂ 20 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਮੁਲਜ਼ਮ ਅਨਿਲ ਖ਼ਿਲਾਫ਼ ਵਾਹਨ ਚੋਰੀ ਦੇ 14 ਕੇਸ ਦਰਜ ਹਨ, ਜਦੋਂਕਿ ਮੁਲਜ਼ਮ ਦੇਵੇਂਦਰ ਖ਼ਿਲਾਫ਼ ਵਾਹਨ ਚੋਰੀ ਦੇ 5 ਕੇਸ ਦਰਜ ਹਨ। ਪੁਲੀਸ ਨੇ ਕਿਹਾ ਕਿ ਇਸ ਸਬੰਧੀ ਮੁਲਜ਼ਮਾਂ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

Advertisement

Advertisement