ਨਸ਼ਾ ਤਸਕਰੀ ਦੇ ਦੋਸ਼ ਹੇਠ ਚਾਰ ਕਾਬੂ
10:20 AM Sep 03, 2024 IST
Advertisement
ਪੱਤਰ ਪ੍ਰੇਰਕ
ਫਿਲੌਰ, 2 ਸਤੰਬਰ
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਗੰਨਾਪਿੰਡ ’ਚੋਂ ਪੁਲੀਸ ਨੇ 2 ਔਰਤਾਂ ਸਣੇ ਚਾਰ ਜਣਿਆਂ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਕਾਰ ਆਈ-20 ਵੀ ਬਰਾਮਦ ਕੀਤੀ ਹੈ। ਇਸ ਮੁਹਿੰਮ ਤਹਿਤ ਇੱਕ ਸ਼ਰਾਬ ਤਸਕਰ ਪਾਸੋਂ 192 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ। ਪੁਲੀਸ ਮੁਤਾਬਿਕ ਮੁੱਢਲੀ ਪੁੱਛ-ਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਮੁਲਜ਼ਮ ਕਾਫੀ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰਦੇ ਆ ਰਹੇ ਹਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਪੁਲੀਸ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਜਾਰੀ ਹੈ।
Advertisement
Advertisement