ਲੁੱਟ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
05:10 AM Dec 01, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਨਵੰਬਰ
ਚੰਡੀਗੜ੍ਹ ਪੁਲੀਸ ਨੇ ਸੈਕਟਰ-27 ਵਿੱਚ ਸਥਿਤ ਘਰ ਵਿੱਚ ਬਜ਼ੁਰਗ ਔਰਤ ਨੂੰ ਬੰਨ੍ਹ ਕੇ ਲੁੱਟ ਦੀ ਘਟਨਾ ਨੂੰ ਰਿਸ਼ਤੇਦਾਰ ਵੱਲੋਂ ਹੀ ਸਾਥੀਆਂ ਸਣੇ ਅੰਜਾਮ ਦਿੱਤਾ ਗਿਆ ਹੈ। ਪੁਲੀਸ ਨੇ ਲੁੱਟ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਵਿੱਚ ਬਜ਼ੁਰਗ ਔਰਤ ਦਾ ਰਿਸ਼ਤੇਦਾਰ ਜਸਵੰਤ ਸਿੰਘ ਅਤੇ ਉਸ ਦੇ ਸਾਥੀ ਵਰਿੰਦਰ ਕੁਮਾਰ, ਜਸਮੀਤ ਸਿੰਘ ਤੇ ਕਾਕਾ ਵਾਸੀ ਲੁਧਿਆਣਾ ਸ਼ਾਮਲ ਹਨ। ਇਹ ਕਾਰਵਾਈ ਚੰਡੀਗੜ੍ਹ ਪੁਲੀਸ ਦੇ ਕ੍ਰਾਈਮ ਸੈੱਲ ਵੱਲੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 26 ਨਵੰਬਰ ਨੂੰ ਤੜਕੇ ਚਾਰ ਨੌਜਵਾਨ ਸੈਕਟਰ-27 ਵਿੱਚੋਂ ਬਜ਼ੁਰਗ ਨੂੰ ਬੰਨ੍ਹ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ 37 ਹਜ਼ਾਰ ਰੁਪਏ ਨਗਦ ਲੁੱਟ ਕੇ ਫ਼ਰਾਰ ਹੋ ਗਏ ਸਨ। ਪੁਲੀਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਪੀੜਤ ਔਰਤ ਦੇ ਰਿਸ਼ਤੇਦਾਰ ਨੇ ਹੀ ਅੰਜਾਮ ਦਿੱਤਾ ਸੀ। ਚੰਡੀਗੜ੍ਹ ਪੁਲੀਸ ਨੇ ਚਾਰਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement