ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਦੇ ਦੋਸ਼ ਹੇਠ ਚਾਰ ਕਾਬੂ

08:28 AM Mar 28, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਨੇ ਚੋਰੀ ਦੇ ਮੋਟਰਸਾਈਕਲਾਂ ਅਤੇ ਮੋਬਾਈਲਾਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਦੋ ਜਣਿਆਂ ਨੂੰ ਚੋਰੀ ਮੋਟਰਸਾਈਕਲ ਅਤੇ ਮੋਬਾਈਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਮਹਾਂਵੀਰ ਹੋਮਜ ਗੁਰਨਾਮ ਨਗਰ ਜੱਸੀਆਂ ਰੋਡ ਵਾਸੀ ਮਹਿਕ ਪਤਨੀ ਵਰਿੰਦਰ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਘਰ ਤੋਂ ਬਾਜ਼ਾਰ ਜਾ ਰਹੀ ਸੀ ਤਾਂ ਕ੍ਰਿਸ਼ਨਾ ਸਵੀਟ ਸ਼ੋਪ ਦੇ ਨੇੜੇ ਪੁੱਜੀ ਤਾਂ ਦੋ ਨੌਜਵਾਨ ਆਪਣੇ ਮੋਟਰ ਸਾਈਕਲ ’ਤੇ ਆਏ ਅਤੇ ਉਸ ਪਾਸੋਂ ਮੋਬਾਈਲ ਝਪਟ ਮਾਰ ਕੇ ਖੋਹ ਕੇ ਲੈ ਗਏ। ਉਨ੍ਹਾਂ ਦਾ ਪਿੱਛਾ ਕੀਤਾ ਤਾਂ ਮੋਟਰ ਸਾਈਕਲ ਦਾ ਨੰਬਰ ਪੀਬੀ 10 ਐਚਜੈਡ 4508 ਪੜ੍ਹਿਆ ਗਿਆ। ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਦੌਰਾਨੇ ਤਫਤੀਸ਼ ਗੁਰਪਾਲ ਸਿੰਘ ਉਰਫ ਹਨੀ ਅਤੇ ਰਮਨਪ੍ਰੀਤ ਸਿੰਘ ਉਰਫ਼ ਸਨੀ ਵਾਸੀ ਪਿੰਡ ਕੁਤਬੇਵਾਲ ਗੁਜਰਾਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਉੱਕਤ ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਡਵੀਜ਼ਨ ਨੰਬਰ 6 ਦੇ ਥਾਣੇਦਾਰ ਬਲਬੀਰ ਸਿੰਘ ਨੇ ਦੱਸਿਆ ਹੈ ਕਿ ਜੀਕੇ ਵਿਹਾਰ ਦੁੱਗਰੀ-ਧਾਂਦਰਾ ਰੋਡ ਵਾਸੀ ਆਰੀਆਨ ਧਵਨ ਨੇ ਦੱਸਿਆ ਹੈ ਕਿ ਉਸਨੇ ਆਪਣਾ ਮੋਟਰਸਾਈਕਲ ਦੁਕਾਨ ਧਵਨ ਟੂਲ ਗਿੱਲ ਰੋਡ ਦੇ ਬਾਹਰ ਖੜ੍ਹਾ ਕੀਤਾ ਸੀ। ਇੱਕ ਵਿਅਕਤੀ ਨੇ ਵਾਰਡ ਨੰਬਰ 8 ਲਹਿਰਾ ਗਾਗਾ ਸੰਗਰੂਰ ਵਾਸੀ ਬਲਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਮੋਟਰਸਾਈਕਲ ਚੋਰੀ ਕਰਦਿਆਂ ਫੜ ਕੇ ਉਸ ਹਵਾਲੇ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਪੁਲੀਸ ਪਾਰਟੀ ਦੇ ਹਵਾਲੇ ਕਰ ਦਿੱਤਾ ਹੈ।

Advertisement

Advertisement
Advertisement