ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਟੀਮ ’ਤੇ ਹਮਲਾ ਕਰਨ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ

06:48 AM Apr 17, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਅਪਰੈਲ
ਨਾਜਾਇਜ਼ ਸ਼ਰਾਬ ਦੇ ਮਾਮਲੇ ਵਿੱਚ ਛਾਪਾ ਮਾਰਨ ਗਈ ਆਬਕਾਰੀ ਵਿਭਾਗ ਅਤੇ ਪੁਲੀਸ ਦੀ ਟੀਮ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਮੁਲਜ਼ਮਾਂ ਸ਼ਨਾਖਤ ਨਿਸ਼ਾ, ਰਕੇਸ਼ ਕੁਮਾਰ, ਸਾਹਿਲ ਮਹਿਰਾ ਅਤੇ ਆਕਾਸ਼ ਵਜੋਂ ਹੋਈ ਹੈ। ਪੁਲੀਸ ਨੇ ਥਾਣਾ ‘ਏ’ ਡਿਵੀਜ਼ਨ ਵਿੱਚ ਕੇਸ ਦਰਜ ਕੀਤਾ ਹੈ। ਇਹ ਘਟਨਾ 14 ਅਪਰੈਲ ਦੀ ਹੈ। ਪੁਲੀਸ ਨੇ ਇਸ ਸਬੰਧ ਵਿੱਚ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਪੁਲੀਸ ਦੇ ਏਡੀਸੀਪੀ ਨਵਜੋਤ ਸਿੰਘ ਨੇ ਦੱਸਿਆ ਕਿ ਕੇਸ ਦਰਜ ਕਰਨ ਤੋਂ ਬਾਅਦ 24 ਘੰਟਿਆਂ ਵਿੱਚ ਹੀ ਪੁਲੀਸ ਨੇ ਇਸ ਮਾਮਲੇ ਵਿੱਚ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Advertisement

Advertisement
Advertisement