ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਣੇ ਚਾਰ ਕਾਬੂ

09:38 AM Aug 20, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 19 ਅਗਸਤ
ਸਥਾਨਕ ਸੀਆਈਏ ਸਟਾਫ ਦੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ, ਅਫੀਮ, ਅਸਲਾ ਤੇ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮਾਂ ਵਿਚ ਦੋ ਸਕੇ ਭਰਾ ਵੀ ਸ਼ਾਮਲ ਹਨ। ਪਹਿਲੇ ਮਾਮਲੇ ਵਿਚ ਸੀਆਈਏ ਸਟਾਫ ਦੀ ਟੀਮ ਨੇ ਮੁਖ਼ਬਰੀ ਦੇ ਆਧਾਰ ’ਤੇ ਛਾਉਣੀ ਦੀ ਦਾਣਾ ਮੰਡੀ ਦੇ ਨੇੜਿਓਂ ਦੋ ਸਕੇ ਭਰਾਵਾਂ ਨੂੰ ਕਾਰ ਸਣੇ ਕਾਬੂ ਕਰਕੇ ਉਨ੍ਹਾਂ ਕੋਲੋਂ ਕਿਲੋ ਹੈਰੋਇਨ, ਇੱਕ ਪਿਸਤੌਲ, 12 ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਵਿਸ਼ਾਲ ਉਰਫ਼ ਸ਼ੈਲੀ ਤੇ ਸੋਨੂੰ ਵਜੋਂ ਕੀਤੀ ਗਈ ਹੈ। ਪੁਲੀਸ ਮੁਤਾਬਕ ਇਹ ਦੋਵੇਂ ਭਰਾ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਕਰਦੇ ਸਨ। ਦੂਜੇ ਮਾਮਲੇ ਵਿਚ ਪੁਲੀਸ ਨੇ ਮੂਲ ਰੂਪ ਵਿਚ ਰਾਜਸਥਾਨ ਦੇ ਰਹਿਣ ਵਾਲੇ ਮੁਲਜ਼ਮ ਸ਼ਭੁ ਸਿੰਘ ਅਤੇ ਦੀਰਪ ਸਿੰਘ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਕਿਲੋ 16 ਗ੍ਰਾਮ ਅਫੀਮ ਬਰਾਮਦ ਹੋਈ ਹੈ।

Advertisement

Advertisement