ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੀਲੇ ਪਦਾਰਥਾਂ ਸਣੇ ਚਾਰ ਕਾਬੂ

10:17 AM Apr 13, 2024 IST

ਫਗਵਾੜਾ: ਫਗਵਾੜਾ ਪੁਲੀਸ ਨੇ ਨਸ਼ੀਲੀਆਂ ਗੋਲੀਆਂ, ਟੀਕਿਆਂ ਤੇ ਹੈਰੋਇਨ ਸਣੇ ਵੱਖ-ਵੱਖ ਚਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸ.ਪੀ. ਰੁਪਿੰਦਰ ਕੌਰ ਨੇ ਦੱਸਿਆ ਕਿ ਸਿਟੀ ਪੁਲੀਸ ਨੇ ਛੱਜ ਕਾਲੋਨੀ ਨੇੜੇ ਚੈਕਿੰਗ ਦੌਰਾਨ ਇੱਕ ਮਹਿਲਾ ਕੋਲੋਂ 5 ਨਸ਼ੀਲੇ ਟੀਕੇ ਬਰਾਮਦ ਕੀਤੇ। ਮਹਿਲਾ ਦੀ ਪਛਾਣ ਰੇਖਾ ਪਤਨੀ ਸ਼ਾਮੂ ਵਾਸੀ ਮੁਹੱਲਾ ਛੱਜ ਕਾਲੋਨੀ ਵਜੋਂ ਹੋਈ ਹੈ। ਇਸੇ ਤਰ੍ਹਾਂ ਰਾਵਲਪਿੰਡੀ ਪੁਲੀਸ ਨੇ ਸਾਹਨੀ ਲਾਗਿਓਂ ਦਿਨੇਸ਼ ਕੁਮਾਰ ਪੁੱਤਰ ਸੋਮਨਾਥ ਵਾਸੀ ਪਾਂਸ਼ਟਾ ਨੂੰ ਕਾਬੂ ਕਰ ਕੇ ਉਸ ਪਾਸੋਂ 50 ਨਸ਼ੀਲੀਆਂ ਗੋਲੀਆਂ ਤੇ 80 ਕੈਪਸੂਲ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਸਤਨਾਮਪੁਰਾ ਪੁਲੀਸ ਨੇ ਲਿਊ ਪੰਪ ਸਲਿਪ ਰੋਡ ਮਹੇੜੂ ਲਾਗਿਉਂ ਦੋ ਨੌਜਵਾਨਾਂ ਕੋਲੋਂ 70 ਨਸ਼ੀਲੀਆਂ ਗੋਲੀਆਂ, ਦੋ ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਦੋਵਾਂ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਕੁਮਾਰ ਉਰਫ਼ ਲਾਡੀ ਪੁੱਤਰ ਵਿਜੈ ਕੁਮਾਰ ਤੇ ਰੋਹਿਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਖੁਰਲਾ ਕਿੰਗਰਾ ਜਲੰਧਰ ਵਜੋਂ ਹੋਈ ਹੈ। -ਪੱਤਰ ਪ੍ਰੇਰਕ

Advertisement

Advertisement