ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੀਲੇ ਪਦਾਰਥਾਂ ਸਮੇਤ ਚਾਰ ਗ੍ਰਿਫ਼ਤਾਰ

06:13 AM Jul 03, 2024 IST
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਸਰਬਜੀਤ ਸਿੰਘ

ਜਲੰਧਰ (ਹਤਿੰਦਰ ਮਹਿਤਾ): ਪੁਲੀਸ ਨੇ ਭਾਰੀ ਮਾਤਰਾ ਵਿੱਚ ਅਫੀਮ ਅਤੇ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਕ ਪੁਲੀਸ ਪਾਰਟੀ ਵੱਲੋਂ ਸਰਕਾਰੀ ਕਾਲਜ ਜਲੰਧਰ ਨੇੜੇ ਲਾਡੋਵਾਲੀ ਰੋਡ ’ਤੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਡੀਸੀ ਦਫ਼ਤਰ ਵਾਲੇ ਪਾਸਿਓਂ ਇੱਕ ਵਿਅਕਤੀ ਨੂੰ ਸੱਜੇ ਹੱਥ ਵਿੱਚ ਬੈਗ ਲੈ ਕੇ ਪੈਦਲ ਆਉਂਦੇ ਦੇਖਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੂੰ ਵੇਖ ਕੇ ਨੌਜਵਾਨ ਪਿੱਛੇ ਮੁੜਨ ਲੱਗਾ ਤਾਂ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ ਜਿਸ ਦੀ ਪਛਾਣ ਯੋਗੇਸ਼ ਅਬਰੋਲ ਉਰਫ਼ ਬਾਵਾ ਵਾਸੀ ਅਰਜਨ ਨਗਰ ਜਲੰਧਰ ਵਜੋਂ ਹੋਈ ਹੈ, ਜਿਸ ਕੋਲੋਂ 1 ਕਿੱਲੋ ਅਫੀਮ ਬਰਾਮਦ ਕੀਤੀ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਦੌਰਾਨ ਨੌਜਵਾਨਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਨ੍ਹਾਂ ਦੀ ਪਛਾਣ ਯਾਦਵੀਰ ਘਾਰੂ ਉਰਫ਼ ਯਾਦੂ ਵਾਸੀ ਪਿੰਡ ਸਲਾਪੁਰ ਬੇਟ ਥਾਣਾ ਤਲਵੰਡੀ ਚੌਧਰੀਆਂ ਕਪੂਰਥਲਾ ਅਤੇ ਖੁਸ਼ਿਵੰਦਰ ਸਿੰਘ ਉਰਫ਼ ਲਾਭਾ ਵਾਸੀ ਫਾਟਕ ਪਿੰਡ ਕਾਲੜੂ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੇ ਬਿਆਨਾਂ ਦੇ ਆਧਾਰ ’ਤੇ ਇਕ ਹੋਰ ਮੁਲਜ਼ਮ ਆਦਿਤਿਆ ਵਾਸੀ ਭਾਰਗੋ ਕੈਂਪ ਨੂੰ ਵੀ ਗ੍ਰਿਫਤਾਰ ਕੀਤਾ ਹੈ।

Advertisement

Advertisement
Advertisement