ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਰੋਇਨ ਸਣੇ ਚਾਰ ਕਾਬੂ

07:18 AM Aug 30, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 29 ਅਗਸਤ
ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਕਾਰ ’ਚ ਸਵਾਰ ਚਾਰ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸ਼ਰਨਜੀਤ ਸਿੰਘ ਵਾਸੀ ਸਰਦੂਲਗੜ੍ਹ, ਜਤਿੰਦਰ ਸਿੰਘ ਵਾਸੀ ਬਹਿਕ ਬੁਰਜ, ਮਨਪ੍ਰੀਤ ਸਿੰਘ ਵਾਸੀ ਫੂਸ ਮੰਡੀ ਪੰਜਾਬ ਅਤੇ ਬਲਕੌਰ ਸਿੰਘ ਵਾਸੀ ਰੋੜੀ ਸਿਰਸਾ ਵਜੋਂ ਹੋਈ ਹੈ। ਐੱਸਪੀ ਵਿਕਰਾਂਤ ਭੂਸ਼ਨ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਦੀ ਇਕ ਟੀਮ ਏਐਸਆਈ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਸੁਰਖਾਬ ਚੌਕ ’ਚ ਇੱਕ ਕਾਰ ’ਚ ਸਵਾਰ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 30 ਗਰਾਮ ਹੈਰੋਇਨ ਬਰਾਮਦ ਹੋਈ।

Advertisement

Advertisement