ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੇ ਮੋਟਰਸਾਈਕਲਾਂ ਸਣੇ ਚਾਰ ਗ੍ਰਿਫ਼ਤਾਰ

07:37 AM Aug 04, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਗਸਤ
ਇੱਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਉਨ੍ਹਾਂ ਦੇ ਦੋ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਥਾਣਾ ਦਰੇਸੀ ਦੇ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਸੂਰਜ ਵਾਸੀ ਗਊਸ਼ਾਲਾ ਨੇੜੇ ਜੈਨ ਮੰਦਰ ਨਿਊ ਮਾਧੋਪੁਰੀ ਵਿੱਚ ਸਾਹਮਣੇ ਤੋਂ ਮੋਟਰਸਾਈਕਲ ’ਤੇ ਆਉਂਦਿਆਂ ਸ਼ੱਕ ਦੀ ਆਧਾਰ ’ਤੇ ਰੋਕ ਕੇ ਪੁੱਛ-ਪੜਤਾਲ ਕੀਤੀ ਤਾਂ ਉਸ ਦਾ ਮੋਟਰਸਾਈਕਲ ਚੋਰੀ ਦਾ ਨਿਕਲਿਆ।
ਥਾਣਾ ਸਾਹਨੇਵਾਲ ਦੇ ਥਾਣੇਦਾਰ ਬਲਵੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਨੇੜੇ ਟੈਂਪੂ ਯੂਨੀਅਨ ਮੇਨ ਦਿੱਲੀ ਰੋਡ ਮੌਜੂਦ ਸੀ ਤਾਂ ਪਤਾ ਲੱਗਿਆ ਕਿ ਰਘਬੀਰ ਸਿੰਘ ਵਾਸੀ ਚੱਕ ਮਾਫ਼ੀ ਸਮਰਾਲਾ, ਬਲਵਿੰਦਰ ਸਿੰਘ ਵਾਸੀ ਪਿੰਡ ਭੈਰੋਮੁੰਨਾ, ਮਨਦੀਪ ਸਿੰਘ ਵਾਸੀ ਪਿੰਡ ਦੋਦਪੁਰ ਅਤੇ ਸਨੀ ਵਾਸੀ ਮੜੀਆ ਰੋਡ ਨੇੜੇ ਛੋਟੇ ਖੰਨੇ ਵਾਲਾ ਹਮ-ਮਸ਼ਵਰਾ ਹੋ ਕੇ ਲੁੱਟਾਂ ਖੋਹਾਂ ਕਰਦੇ ਹਨ। ਪੁਲੀਸ ਪਾਰਟੀ ਨੇ ਕਾਰਵਾਈ ਕਰਦਿਆਂ ਬਲਵਿੰਦਰ ਸਿੰਘ ਅਤੇ ਰਘਬੀਰ ਸਿੰਘ ਨੂੰ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋਰਾਹਾ ਵੱਲੋਂ ਆਉਂਦਿਆਂ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਬੁਲੇਟ ਮੋਟਰਸਾਈਕਲ, ਦੋ ਮੋਬਾਈਲ ਫੋਨ ਅਤੇ ਇੱਕ ਦਾਹ ਬਰਾਮਦ ਕੀਤਾ ਹੈ। ਪੁਲੀਸ ਵੱਲੋਂ ਉਨ੍ਹਾਂ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੂੰ ਰਮੇਸ਼ਵਰ ਪ੍ਰਧਾਨ ਵਾਸੀ ਜਗਦੀਸ਼ ਕਲੋਨੀ ਢੰਡਾਰੀ ਖੁਰਦ ਨੇ ਦੱਸਿਆ ਹੈ ਕਿ ਉਸ ਨੇ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕੀਤਾ ਸੀ ਜਿਸ ਨੂੰ ਕੋਈ ਚੋਰੀ ਕਰਕੇ ਲੈ ਗਿਆ। ਪੁਲੀਸ ਨੇ ਤਫ਼ਤੀਸ਼ ਦੌਰਾਨ ਅਜੇ ਕੁਮਾਰ ਵਾਸੀ ਜੀਕੇ ਅਸਟੇਟ ਢੰਡਾਰੀ ਖੁਰਦ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਮੋਟਰਸਾਈਕਲ ਬਰਾਮਦ ਕੀਤਾ ਹੈ।

Advertisement

Advertisement